26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 'ਚ 'ਆਪ' ਸਰਕਾਰ ਨੂੰ ਹਰਾਉਣ ਦਾ ਮਨ ਬਣਾ ਚੁੱਕੇ ਹਨ ਲੋਕ – ਮੁਨੀਸ਼ ਚੱਢਾ

ਅਜੀਤ ਡੈਸਕ 20-05-2026
ਤਲਵਾੜਾ, 19 ਮਈ (ਮਨੀਸ਼ਾ ਮਹਿਤਾ)- ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਮੁਨੀਸ਼ ਚੱਢਾ ਐਮ. ਸੀ. ਨਗਰ ਪੰਚਾਇਤ ਤਲਵਾੜਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਦਾ ਆਮ ਆਦਮੀ ਪਾਰਟੀ ਤੋਂ ਵਿਸ਼ਵਾਸ ਉਠ ਚੁੱਕਿਆ ਹੈ | ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹਰਾਉਣ ਦਾ ਮੰਨ ਬਣਾਈ ਬੈਠੇ ਹਨ | ਉਨ੍ਹਾਂ ਕਿਹਾ ਕਿ ਪੰਜਾਬ 'ਚ ਆਗਾਮੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 'ਆਪ' ਸਰਕਾਰ ਦੇ ਵਾਰੇ 'ਚ ਕਹਿ ਰਹੇ ਹਨ ਕਿ ਅਸੀਂ ਇਨ੍ਹਾਂ ਦੇ ਝੂਠੇ ਲਾਅਰਿਆਂ 'ਚ ਫਸ ਗਏ ਸੀ | ਇਸ ਤੋਂ ਬਿਹਤਰ ਕਾਂਗਰਸ ਪਾਰਟੀ ਦੀ ਸਰਕਾਰ ਸੀ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਹਲਕਾ ਦਸੂਹਾ ਦੇ ਵਰਕਰ ਲੱਗ ਗਏ ਹਨ | ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਭਲਿਆਲਾ ਸਕੂਲ ਦੇ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ ਅਗਲੀ ਖ਼ਬਰ ਬੋਰਵੈੱਲ 'ਚ ਡਿਗੇ ਬੱਚੇ ਗੁਰਕਰਨ ਸਿੰਘ ਨੂੰ ਜ਼ਿਲ੍ਹਾ ਹਸਪਤਾਲ ਨੇ ਸਫਲ ਇਲਾਜ ਉਪਰੰਤ ਘਰ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।