ਹਰਿਆਣਾ, 19 ਮਈ (ਹਰਮੇਲ ਸਿੰਘ ਖੱਖ)-ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਵਿਖੇ ਪਿ੍ੰਸੀਪਲ ਰਮਨਦੀਪ ਸਿੰਘ ਦੀ ਦੇਖ ਰੇਖ ਹੇਠ ਹੈੱਡ ਬੁਆਏ ਅਤੇ ਹੈੱਡ ਗਰਲ ਲਈ ਚੋਣ ਕਰਵਾਈ ਗਈ | ਇਹ ਚੋਣਾਂ ਸਕੂਲ ਅਧਿਆਪਕਾਂ ਦੀ ਨਿਗਰਾਨੀ ਹੇਠ ਵੋਟਿੰਗ ਰਾਹੀਂ ਕਰਵਾਈਆਂ ਗਈਆਂ | ਇਸ ਮੌਕੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਨੇ ਬੱਚਿਆਂ ਨੂੰ ਸਿੱਖਿਆ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਸਿੱਖਿਆ ਸਿਰਫ਼ ਗਿਆਨ ਪ੍ਰਾਪਤ ਕਰਨ ਬਾਰੇ ਨਹੀਂ ਹੈ, ਸਗੋਂ ਇਸ ਦਾ ਅਰਥ ਹੈ ਖ਼ੁਸ਼ ਰਹਿਣਾ, ਦੂਜਿਆਂ ਨੂੰ ਖ਼ੁਸ਼ ਰੱਖਣਾ ਅਤੇ ਸਮਾਜ ਵਿਚ ਰਹਿੰਦੇ ਹੋਏ ਚੁਣੌਤੀਆਂ ਦਾ ਸਾਹਮਣਾ ਕਰਨਾ | ਉਸ ਨੰੂ ਦੂਜਿਆਂ ਦੀ ਮਦਦ ਕਰਨ ਦੇ ਤਰੀਕੇ ਸਿੱਖਣੇ ਪੈਂਦੇ ਹਨ | ਚੋਣਾ ਤੋਂ ਬਾਅਦ ਨਤੀਜੇ ਦਾ ਐਲਾਨ ਕੀਤਾ ਗਿਆ, ਜਿਸ ਵਿਚ ਹੈੱਡ ਬੁਆਏ -ਅਮਨ ਠਾਕੁਰ ਅਤੇ ਹੈੱਡ ਗਰਲ-ਅੰਮਿ੍ਤਪ੍ਰੀਤ ਕੌਰ ਚੁਣੇ ਗਏ | ਇਸ ਮੌਕੇ ਸਕੂਲ ਦੇ ਮੈਨੇਜਮੈਂਟ ਮੈਂਬਰ ਰਾਜਿੰਦਰ ਸਿੰਘ, ਕੁਲਵੰਤ ਸਿੰਘ ਮਾਰਸ਼ਲ ਅਤੇ ਸਟਾਫ਼ ਮੈਂਬਰ ਕੋਆਰਡੀਨੇਟਰ ਰਾਜੇਸ਼ ਕੁਮਾਰੀ, ਹਰਦੀਪ ਕੌਰ ਅਤੇ ਸਮੂਹ ਸਟਾਫ਼ ਮੈਂਬਰ ਨੇ ਹੈੱਡ ਬੁਆਏ ਅਤੇ ਹੈੱਡ ਗਰਲ ਨੂੰ ਮੁਬਾਰਕਾਂ ਦਿੱਤੀਆਂ |