27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਬੋਰਵੈੱਲ 'ਚ ਡਿਗੇ ਬੱਚੇ ਨੂੰ ਬਚਾਉਣ ਸਮੇਂ ਵਧੀਆ ਸਿਹਤ ਸੇਵਾਵਾਂ ਦੇਣ ਲਈ ਡਾ. ਅਭਿਤੋਜ ਦਾ ਸਨਮਾਨ

ਅਜੀਤ ਡੈਸਕ 20-05-2026
ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਦਸੂਹਾ ਰੋਡ ਸਥਿਤ ਪਿੰਡ ਚੱਕ ਸਮਾਣਾ ਬਲਾਕ ਭੂੰਗਾ 'ਚ ਬੋਰਵੈੱਲ 'ਚ ਡਿੱਗੇ 3 ਸਾਲਾ ਬੱਚੇ ਗੁਰਕਰਨ ਸਿੰਘ ਨੂੰ ਸਫਲ ਰੈਸਕਿਊ ਮਗਰੋਂ ਤੁਰੰਤ ਸਿਹਤ ਸੇਵਾਵਾਂ ਮੁਹੱਈਆ ਕਰਵਾ ਕੇ ਉਸ ਦੀ ਜਾਨ ਬਚਾਉਣ ਵਾਲੇ ਕਮਿਊਨਿਟੀ ਹੈਲਥ ਸੈਂਟਰ ਭੂੰਗਾ ਦੇ ਬੱਚਿਆਂ ਦੇ ਮਾਹਿਰ ਡਾ. ਅਭਿਤੋਜ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਗੁਰਕਰਨ ਸਿੰਘ ਨੂੰ ਰੈਸਕਿਊ ਤੋਂ ਤੁਰੰਤ ਬਾਅਦ ਸਿਵਲ ਹਸਪਤਾਲ 'ਚ ਦਾਖਲ ਕਰਕੇ ਡਾਕਟਰਾਂ ਦੀ ਟੀਮ ਵਲੋਂ ਲਗਾਤਾਰ ਨਿਗਰਾਨੀ ਹੇਠ ਇਲਾਜ ਮੁਹੱਈਆ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਐਮਰਜੈਂਸੀ ਹਾਲਾਤ 'ਚ ਸਿਹਤ ਵਿਭਾਗ ਦੀ ਟੀਮ ਨੇ ਪੂਰੀ ਤਨਦੇਹੀ, ਜ਼ਿੰਮੇਵਾਰੀ ਅਤੇ ਤੇਜ਼ੀ ਨਾਲ ਕੰਮ ਕਰਦੇ ਹੋਏ ਬੱਚੇ ਦੀ ਜਾਨ ਬਚਾਉਣ 'ਚ ਅਹਿਮ ਭੂਮਿਕਾ ਨਿਭਾਈ | ਇਸ ਮੌਕੇ ਡਾ. ਅਭਿਤੋਜ ਨੇ ਦੱਸਿਆ ਕਿ ਜਦੋਂ ਬੱਚਾ ਬੋਰਵੈੱਲ 'ਚ ਡਿੱਗਿਆ ਤਾਂ ਸੂਚਨਾ ਮਿਲਣ ਉਪਰੰਤ ਸੀ.ਐੱਚ.ਸੀ. ਭੂੰਗਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੇਸ਼ ਰਾਜਨ ਵੱਲੋਂ ਉਨ੍ਹਾਂ ਨੂੰ ਤੁਰੰਤ ਮੌਕੇ 'ਤੇ ਪਹੁੰਚਣ ਲਈ ਕਿਹਾ ਗਿਆ | ਉਨ੍ਹਾਂ ਦੱਸਿਆ ਕਿ ਮੌਕੇ 'ਤੇ ਪਹੁੰਚ ਕੇ ਤੁਰੰਤ ਸਥਿਤੀ ਨੂੰ ਸੰਭਾਲਿਆ ਗਿਆ ਅਤੇ ਬੱਚੇ ਨੂੰ ਜ਼ਰੂਰੀ ਮੈਡੀਕਲ ਐਮਰਜੈਂਸੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੇਸ਼ ਰਾਜਨ, ਚੀਫ਼ ਫਾਰਮਾਸਿਸਟ ਬਲਵਿੰਦਰ ਬਸਰਾ, ਫਾਰਮੇਸੀ ਅਫ਼ਸਰ ਅਜੀਤ ਸਿੰਘ,ਮਲਟੀ ਪਰਪਜ਼ ਹੈਲਥ ਵਰਕਰ ਚੰਦਰਮੋਹਨ ਅਤੇ ਡਰਾਈਵਰ ਰਵੀ ਕੁਮਾਰ ਵੀ ਹਾਜ਼ਰ ਸਨ | ਡਾ: ਅਭਿਤੋਜ ਦੀਆ ਉਪਰੋਕਤ ਵਧੀਆ ਸਿਹਤ ਸੇਵਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਨੂੰ ਦਫ਼ਤਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਸਨਮਾਨਿਤ ਕੀਤਾ ਗਿਆ | ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਡਾ. ਅਭਿਤੋਜ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੰਕਟ ਦੀ ਘੜੀ ਵਿਚ ਪੂਰੀ ਨਿਸ਼ਠਾ ਅਤੇ ਸੇਵਾ ਭਾਵਨਾ ਨਾਲ ਆਪਣੀ ਡਿਊਟੀ ਨਿਭਾਈ, ਜੋ ਹੋਰ ਸਿਹਤ ਕਰਮਚਾਰੀਆਂ ਲਈ ਵੀ ਪ੍ਰੇਰਨਾ ਹੈ |
ਪਿਛਲੀ ਖ਼ਬਰ ਬਾਲ ਸਾਹਿੱਤ ਲੇਖਕ ਕਮਲਜੀਤ ਨੀਲੋਂ ਤੇ ਡਾ. ਗਵੀਸ਼ ਦਾ ਸਨਮਾਨ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਨੂੰ ਮਿੱਲਿਆ ਰਾਸ਼ਟਰੀ ਪੱਧਰ 'ਤੇ ਪਲੈਟੀਨਮ ਐਵਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।