ਹਾਜੀਪੁਰ, 19 ਮਈ (ਜੋਗਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਬਲਾਕ ਕਾਂਗਰਸ ਪ੍ਰਧਾਨ ਕਿਸ਼ੋਰ ਕੁਮਾਰ ਅਤੇ ਬਲਾਕ ਵਾਈਸ ਪ੍ਰਧਾਨ ਸੁਧੀਰ ਠਾਕੁਰ ਹੈਪੀ ਨੇ ਕੇਂਦਰ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਨੇ ਝੋਨੇ ਦੇ ਭਾਅ ਵਿਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਦੇ ਹਿਤਾਂ ਨੂੰ ਪੂਰੀ ਤਰ੍ਹਾਂ ਨਜ਼ਰ ਅੰਦਾਜ਼ ਕੀਤਾ ਹੈ | ਗੱਲਬਾਤ ਕਰਦਿਆਂ ਕਿਸ਼ੋਰ ਕੁਮਾਰ ਤੇ ਸੁਧੀਰ ਨੇ ਝੋਨੇ ਦੇ ਭਾਅ ਵਿਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ | ਉਨ੍ਹਾਂ ਕਿਹਾ ਕਿ ਖਾਦ, ਦਵਾਈਆਂ ਦੇ ਰੇਟ ਅਸਮਾਨੀ ਛੂਹ ਰਹੇ ਹਨ ਤੇ ਕਿਸਾਨਾਂ ਦੀ ਲਾਗਤ ਜ਼ਿਆਦਾ ਹੈ ਤੇ ਆਮਦਨ ਘੱਟ ਜਿਸ ਕਰਕੇ ਕਿਸਾਨ ਕਰਜ਼ੇ ਦੇ ਬੋਝ ਥੱਲੇ ਦੱਬ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੇ ਡੀਜ਼ਲ ਦੇ ਰੇਟ 'ਚ 3 ਰੁਪਏ ਵਾਧਾ ਕਰਕੇ ਜਨਤਾ ਤੇ ਕਰੋੜਾਂ ਰੁਪਿਆ ਬੋਝ ਪਾ ਦਿੱਤਾ ਹੈ ਜਿਸ ਕਰਕੇ ਲੋਕ ਹੋਰ ਮਹਿੰਗਾਈ ਦੀ ਮਾਰ ਝੱਲਣਗੇ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਦੇਖਦੇ ਹੋਏ ਡੀਜ਼ਲ ਦਾ ਭਾਅ 'ਚ ਵਾਧਾ ਵਾਪਸ ਲਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ |