27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਗਰਮੀ ਤੋਂ ਬਚਾਅ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ - ਡਾ. ਐਸ.ਪੀ. ਸਿੰਘ

ਅਜੀਤ ਡੈਸਕ 20-05-2026
ਤਲਵਾੜਾ, 19 ਮਈ (ਐੱਚ.ਐੱਸ. ਮਿੱਠੂ)- ਬੀ.ਬੀ.ਐਮ.ਬੀ. ਦੇ ਮੁੱਖ ਇੰਜੀਨੀਅਰ ਰਾਕੇਸ਼ ਗੁਪਤਾ ਦੇ ਨਿਰਦੇਸ਼ਾਂ ਅਨੁਸਾਰ ਬੀ.ਬੀ.ਐਮ.ਬੀ. ਹਸਪਤਾਲ ਦੇ ਪਿ੍ੰਸੀਪਲ ਮੈਡੀਕਲ ਅਫ਼ਸਰ ਡਾ. ਸੁਰਿੰਦਰ ਪਾਲ ਸਿੰਘ ਨੇ ਗਰਮੀ ਦੇ ਮੱਦੇਨਜ਼ਰ ਲੋਕਾਂ ਲਈ ਸਲਾਹ ਜਾਰੀ ਕੀਤੀ ਹੈ | ਡਾ. ਸੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਤੇਜ਼ ਗਰਮੀ ਦੇ ਇਸ ਮੌਸਮ ਵਿਚ ਕੁੱਝ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਗਰਮੀ ਦੇ ਮਾੜੇ ਅਸਰ ਤੋਂ ਬਚਿਆ ਜਾ ਸਕੇ | ਉਨਾਂ ਕਿਹਾ ਕਿ ਅੱਜ-ਕੱਲ ਤੇਜ਼ ਗਰਮੀ ਚੱਲ ਰਹੀ ਹੈ ਅਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਤਿੱਖੀ ਗਰਮੀ ਦੀ ਭਵਿੱਖਬਾਣੀ ਕੀਤੀ ਹੈ, ਇਸ ਲਈ ਸਾਰਿਆਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ | ਉਨਾਂ ਕਿਹਾ ਕਿ ਸਰੀਰ ਦਾ ਤਾਪਮਾਨ ਸਹੀ ਰੱਖਣ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ ਹੈ | ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ, ਜਿਨਾਂ 'ਚ ਸਾਦਾ ਪਾਣੀ, ਲੱਸੀ, ਨਿੰਬੂ ਪਾਣੀ, ਜੂਸ, ਨਾਰੀਅਲ ਦਾ ਪਾਣੀ, ਓ.ਆਰ.ਐੱਸ. ਦਾ ਘੋਲ ਆਦਿ ਸ਼ਾਮਲ ਹਨ | ਉਨਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜਾਂ ਸਿਖਰ ਦੁਪਹਿਰੇ ਬਾਹਰ ਨਿਕਲਣ ਤੋਂ ਪਰਹੇਜ਼ ਕੀਤਾ ਜਾਵੇ ਕਿਉਂਕਿ ਇਸ ਸਮੇਂ ਦੌਰਾਨ ਸੂਰਜੀ ਤਪਸ਼ ਬਹੁਤ ਜ਼ਿਆਦਾ ਹੁੰਦੀ ਹੈ | ਇਸ ਤੋਂ ਇਲਾਵਾ, ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ |
ਪਿਛਲੀ ਖ਼ਬਰ ਅਕਾਲ ਅਕੈਡਮੀ ਤਿੱਬੜ ਵਿਚ ਗਤਕਾ ਮੁਕਾਬਲੇ ਕਰਵਾਏ ਅਗਲੀ ਖ਼ਬਰ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ 6 ਨਗਰ ਕੌਂਸਲ ਦੇ 80 ਵਾਰਡਾਂ ਲਈ 263 ਉਮੀਦਵਾਰ ਚੋਣ ਮੈਦਾਨ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।