27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪੰਜਾਬ ਰਾਜ ਸਹਾਇਤਾ ਪ੍ਰਾਪਤ ਅਧਿਆਪਕ ਤੇ ਕਰਮਚਾਰੀ ਲੰਮੇ ਸਮੇਂ ਤੋਂ ਤਨਖ਼ਾਹਾਂ ਤੋਂ ਵਾਂਝੇ ਮੀਟਿੰਗ ਮੁਲਤਵੀ ਕਰਨ 'ਤੇ ਕਰਮਚਾਰੀਆਂ 'ਚ ਭਾਰੀ ਰੋਸ

ਅਜੀਤ ਡੈਸਕ 20-05-2026
ਹੁਸ਼ਿਆਰਪੁਰ, 19 ਮਈ (ਨਰਿੰਦਰ ਸਿੰਘ ਬੱਡਲਾ)-ਪੰਜਾਬ ਰਾਜ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਨੇ ਸਰਕਾਰ ਦੀਆਂ ਨੀਤੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਤਨਖ਼ਾਹ ਉੱਡਦਿਆਂ 5 ਮਹੀਨਿਆਂ ਦਾ ਸਮਾਂ ਹੋਣ ਜਾ ਰਿਹਾ ਹੈ ਪਰੰਤੂ ਸਰਕਾਰ ਦੇ ਕੰਨਾਂ 'ਤੇ ਕੋਈ ਜੂੰ ਨਹੀਂ ਸਰਕ ਰਹੀ | ਅਜਿਹੀ ਸਥਿਤੀ 'ਚ ਕਰਮਚਾਰੀ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਲਈ ਮਜਬੂਰ ਹੋ ਚੁੱਕੇ ਹਨ ਅਤੇ ਜੇਕਰ ਅਜੇ ਵੀ ਸਰਕਾਰ ਨੇ ਆਪਣਾ ਸਾਰਥਿਕ ਰੁੱਖ ਅਖ਼ਤਿਆਰ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਿ੍ੰ. ਸੁਖਇੰਦਰ ਸਿੰਘ ਮਿਨਹਾਸ ਤੇ ਮੈਂਬਰ ਮਾ. ਸਰਬਜੀਤ ਸਿੰਘ ਮੰਝ ਨੇ ਦੱਸਿਆ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਖ਼ਮਿਆਜ਼ਾ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕ ਤੇ ਕਰਮਚਾਰੀ ਭੋਗ ਰਹੇ ਹਨ ਅਤੇ ਇੱਥੋਂ ਤੱਕ ਕਿ ਕੁੱਝ ਜ਼ਿਲਿ੍ਹਆਂ 'ਚ ਕਰਮਚਾਰੀਆਂ ਨੂੰ ਤਨਖ਼ਾਹਾਂ ਉਡੀਕਦਿਆਂ 1 ਤੋਂ 2 ਸਾਲ ਦਾ ਸਮਾਂ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ ਸਮੇਂ ਸਮੇਂ 'ਤੇ ਸਰਕਾਰ ਨਾਲ ਰਾਬਤਾ ਕਰਕੇ ਇਸ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ ਹੈ ਪਰੰਤੂ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ ਹੈ | ਉਨ੍ਹਾਂ ਕਿਹਾ ਕਿ 19 ਮਈ ਦੀ ਮੀਟਿੰਗ ਮੁਲਤਵੀ ਕਰਨ ਦੇ ਚੱਲਦਿਆਂ ਕਰਮਚਾਰੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇੱਥੋਂ ਤੱਕ 9 ਅਪ੍ਰੈਲ ਨੂੰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਵਲੋਂ ਆਪਣੇ ਖ਼ੂਨ ਨਾਲ ਦਸਖ਼ਤ ਕਰਕੇ ਮੁੱਖ ਮੰਤਰੀ ਦਫ਼ਤਰ 'ਚ ਪੱਤਰ ਵੀ ਦਿੱਤਾ ਜਾ ਚੁੱਕਾ ਹੈ ਪਰੰਤੂ ਇਸਦਾ ਕੋਈ ਹੱਲ ਨਹੀਂ ਹੋਇਆ | ਉਨ੍ਹਾਂ ਕਿਹਾ ਕਿ 6 ਜੂਨ ਨੂੰ ਹੋਣ ਵਾਲੀ ਮੀਟਿੰਗ ਜੇਕਰ ਸਰਕਾਰ ਨੇ ਸਕਾਰਾਤਮਿਕ ਰੁੱਖ ਨਾਲ ਅਪਣਾਇਆ ਤਾਂ ਮੁੱਖ ਮੰਤਰੀ ਅਤੇ ਮੰਤਰੀਆਂ ਦੇ ਦੌਰਿਆਂ ਸਮੇਂ ਰੋਸ ਪ੍ਰਦਰਸ਼ਨ ਕੀਤੇ ਜਾਣਗੇ |
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ 'ਮੂਵੀ ਡੇਅ' ਮਨਾਇਆ ਅਗਲੀ ਖ਼ਬਰ ਕੈਪਟਨ ਸੋਹਨ ਸਿੰਘ ਪਾਂਥੇ ਦਾ ਸੈਂਕੜੇ ਨਮ ਅੱਖਾਂ ਦੀ ਮੌਜੂਦਗੀ 'ਚ ਹੋਇਆ ਅੰਤਿਮ ਸੰਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।