ਮਾਹਿਲਪੁਰ, 19 ਮਈ (ਰਜਿੰਦਰ ਸਿੰਘ)-ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਅਤੇ ਅਸਿਸਟੈਂਟ ਡਾਇਰੈਕਟਰ ਬੀਬੀ ਸਤਵੰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਪੱਧਰ ਤੇ ਵਿਦਿਆਰਥੀਆਂ ਤਾਂ ਸਕਰੀਨਿੰਗ ਟੈਸਟ ਲਿਆ ਗਿਆ | ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਲਈ ਐਨ. ਡੀ. ਏ. ਦੀ ਪ੍ਰੀਖਿਆ ਦੀ ਤਿਆਰੀ ਦੀਆਂ ਕਲਾਸਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ 'ਚ ਸ਼ੁਰੂ ਕੀਤੀਆਂ ਗਈਆਂ ਹਨ | ਸਕੂਲ ਪਿ੍ੰ. ਮੈਡਮ ਰਾਜਵਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਕਲਾਸਾਂ ਵਿਚ ਵਿਦਿਆਰਥੀ ਬੜੇ ਹੀ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ | ਇਹਨਾਂ ਕਲਾਸਾਂ ਦੇ ਲਗਾਏ ਜਾਣ ਦਾ ਉਦੇਸ਼ ਵਿਦਿਆਰਥੀਆਂ ਨੂੰ ਮੁੱਢ ਤੋਂ ਹੀ ਉੱਚ ਪੱਧਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਪ੍ਰੇਰਿਤ ਕਰਨਾ ਅਤੇ ਤਿਆਰ ਕਰਨਾ ਹੈ, ਤਾਂ ਜੋ ਸਿੱਖ ਵਿਦਿਆਰਥੀ ਉੱਚੇ ਅਹੁਦਿਆਂ ਤੇ ਪਹੁੰਚ ਸਕਣ | ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਹ ਉਪਰਾਲਾ 'ਨਿਸ਼ਚੈ ਅਕੈਡਮੀ' ਦਾ ਵਿਸ਼ੇਸ਼ ਉਦੇਸ਼ ਹੈ | ਇਸ ਮੌਕੇ ਕੋਆਰਡੀਨੇਟਰ ਮੈਡਮ ਸੰਦੀਪ ਕੌਰ, ਮੈਡਮ ਏਕਤਾ ਗੁਲਾਟੀ ਹਾਜ਼ਰ ਸਨ |