27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਵਾਰਡ ਨੰਬਰ 5 ਤੋਂ 'ਆਪ' ਦੇ ਉਮੀਦਵਾਰ ਵਿਰਦੀ ਦੇ ਹੱਕ ਵਿਚ ਚੋਣ ਪ੍ਰਚਾਰ

ਅਜੀਤ ਡੈਸਕ 20-05-2026
ਦਸੂਹਾ, 19 ਮਈ (ਭੁੱਲਰ)- ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਵਾਰਡ ਨੰਬਰ ਪੰਜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਮਲਦੀਪ ਸਿੰਘ ਵਿਰਦੀ ਪ੍ਰਧਾਨ ਦਸ਼ਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਦੇ ਹੱਕ ਵਿਚ ਵਾਰਡ ਦੀਆਂ ਅÏਰਤਾਂ ਵੱਲੋਂ ਬੀਬੀ ਸਤਨਾਮ ਕੌਰ ਵਿਰਦੀ ਦੀ ਅਗਵਾਈ ਹੇਠ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਡੋਰ ਟੂ ਡੋਰ ਜਾ ਕੇ ਲੋਕਾਂ ਕੋਲੋਂ ਵੋਟਾਂ ਦੀ ਮੰਗ ਕੀਤੀ ਅਤੇ ਵੋਟਰਾਂ ਨੂੰ ਕਮਲਦੀਪ ਸਿੰਘ ਵਿਰਦੀ ਦੇ ਹੱਕ ਵਿਚ ਲਾਮਬੰਦ ਕੀਤਾ | ਇਸ ਮੌਕੇ ਬੀਬੀ ਸਤਨਾਮ ਕੌਰ ਵਿਰਦੀ ਨੇ ਕਿਹਾ ਉਹ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸ਼ਹਿਰ ਵਾਸੀਆਂ ਨੂੰ ਵਧੀਆ ਸਹੂਲਤਾਂ ਦੇਣ ਲਈ ਪਹਿਲ ਕਦਮੀ ਕਰਨਗੇ ਅਤੇ ਵਾਰਡ ਪੰਜ ਨੂੰ ਮਜ਼ਬੂਤ ਕਰਨ ਲਈ ਆਪਣਾ ਅਹਿਮ ਯੋਗਦਾਨ ਦੇਣਗੇ | ਉਨ੍ਹਾਂ ਕਿਹਾ ਕਿ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਸ਼ਹਿਰ ਦੇ 15 ਵਾਰਡਾਂ ਵਿਚ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਹਨ ਅਤੇ ਦਸੂਹਾ ਸ਼ਹਿਰ ਦੀ ਕਾਇਆ ਕਲਪ ਕੀਤੀ ਹੈ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਰਡ ਅਤੇ ਸ਼ਹਿਰ ਦੇ ਹੋਰ ਵਿਕਾਸ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਅਤੇ ਵਾਰਡ ਨੰਬਰ ਪੰਜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਮਲਦੀਪ ਸਿੰਘ ਵਿਰਦੀ ਨੂੰ ਵੱਡੀ ਲੀਡ ਨਾਲ ਜਤਾ ਕੇ ਸੀਟ ਵਿਧਾਇਕ ਘੁੰਮਣ ਦੀ ਝੋਲੀ ਵਿਚ ਪਾਉਣ | ਇਸ ਮੌਕੇ ਮਹਿੰਦਰ ਸਿੰਘ ਬਿਰਦੀ, ਗੁਰਜੀਤ ਸਿੰਘ, ਤਰਸੇਮ ਸਿੰਘ, ਮੋਹਨ ਸਿੰਘ ਵਿਰਦੀ, ਪ੍ਰਦੀਪ ਸਿੰਘ ਢਿੱਲੋਂ, ਸਿਮਰਜੀਤ ਸਿੰਘ, ਮਨਜੀਤ ਸਿੰਘ, ਜਸਬੀਰ ਸਿੰਘ, ਰਵਿੰਦਰ ਸਿੰਘ ਵਿਰਦੀ, ਗੁਰਨਾਮ ਸਿੰਘ, ਸਤਨਾਮ ਸਿੰਘ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡ: ਘੁੰਮਣ ਵਲੋਂ ਐਡ: ਗਗਨਦੀਪ ਜੰਮੂ 'ਤੇ ਹੋਏ ਹਮਲੇ ਦੀ ਨਿਖੇਧੀ ਅਗਲੀ ਖ਼ਬਰ ਗੜ੍ਹਦੀਵਾਲਾ ਦੇ 11 ਵਾਰਡਾਂ ਲਈ ਕਾਂਗਰਸ ਤੇ 'ਆਪ' ਦੇ 11-11, ਅਕਾਲੀ ਦਲ ਦੇ 7, ਭਾਜਪਾ ਦੇ 5, ਅਤੇ 3 ਆਜ਼ਾਦ ਉਮੀਦਵਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।