27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡ: ਘੁੰਮਣ ਵਲੋਂ ਐਡ: ਗਗਨਦੀਪ ਜੰਮੂ 'ਤੇ ਹੋਏ ਹਮਲੇ ਦੀ ਨਿਖੇਧੀ

ਅਜੀਤ ਡੈਸਕ 20-05-2026
ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਜ਼ਿਲਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਐਡਵੋਕੇਟ ਪੀ.ਐਸ. ਘੁੰਮਣ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਆਨਰੇਰੀ ਸਕੱਤਰ ਐਡਵੋਕੇਟ ਗਗਨਦੀਪ ਜੰਮੂ 'ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਜਿਸ ਤਰਾਂ ਉਨਾਂ 'ਤੇ ਹਮਲਾ ਕੀਤਾ ਗਿਆ ਹੈ, ਇਹ ਕੋਈ ਸਾਧਾਰਨ ਹਮਲਾ ਨਹੀਂ ਸੀ, ਬਲਕਿ ਉਨਾਂ ਦੀ ਹੱਤਿਆ ਕਰਨ ਦੇ ਇਰਾਦੇ ਨਾਲ ਉਨਾਂ 'ਤੇ ਗੋਲੀਆਂ ਚਲਾਈਆਂ ਗਈਆਂ ਸਨ | ਉਨਾਂ ਕਿਹਾ ਕਿ ਪ੍ਰਮਾਤਮਾ ਦਾ ਸ਼ੁਕਰ ਹੈ ਕਿ ਉਹ ਇਸ ਹਮਲੇ 'ਚ ਵਾਲ-ਵਾਲ ਬਚ ਗਏ ਅਤੇ ਪੂਰੀ ਤਰਾਂ ਸੁਰੱਖਿਅਤ ਹਨ | ਉਨਾਂ ਕਿਹਾ ਕਿ ਅਜਿਹੇ ਅਪਰਾਧਿਕ ਕੰਮ ਨਾ ਸਿਰਫ਼ ਇਕ ਵਕੀਲ ਖ਼ਿਲਾਫ਼ ਸਿੱਧਾ ਹਮਲਾ ਹੈ, ਬਲਕਿ ਇਹ ਕਾਨੂੰਨੀ ਭਾਈਚਾਰੇ ਦੀ ਇੱਜ਼ਤ, ਆਜ਼ਾਦੀ ਅਤੇ ਬੇਖ਼ੌਫ਼ ਹੋ ਕੇ ਕੰਮਕਾਰ ਕਰਨ 'ਤੇ ਵੀ ਹਮਲਾ ਹੈ | ਉਨਾਂ ਕਿਹਾ ਕਿ ਸਮੁੱਚਾ ਵਕੀਲ ਭਾਈਚਾਰਾ ਅਜਿਹੇ ਅਪਰਾਧਿਕ ਅਤੇ ਹਿੰਸਾ ਦੇ ਕੰਮਾਂ ਵਿਰੁੱਧ ਮਜ਼ਬੂਤੀ ਨਾਲ ਡਟ ਕੇ ਖੜ•ਾ ਹੈ | ਉਨਾਂ ਕਿਹਾ ਕਿ ਉਹ ਜ਼ਿਲਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨੂੰ ਅਪੀਲ ਕਰਦੇ ਹਨ ਕਿ ਇਸ ਹਮਲੇ ਦੇ ਦੋਸ਼ੀਆਂ ਨੂੰ ਤੁਰੰਤ ਕਾਬੂ ਕੀਤਾ ਜਾਵੇ ਅਤੇ ਉਨ•ਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇ |
ਪਿਛਲੀ ਖ਼ਬਰ 6 ਸਾਲਾ ਬੱਚੀ ਨਾਲ ਗ਼ਲਤ ਹਰਕਤਾਂ ਕਰਨ ਵਾਲਾ ਕਾਬੂ ਅਗਲੀ ਖ਼ਬਰ ਵਾਰਡ ਨੰਬਰ 5 ਤੋਂ 'ਆਪ' ਦੇ ਉਮੀਦਵਾਰ ਵਿਰਦੀ ਦੇ ਹੱਕ ਵਿਚ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।