28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸੀਨੀਅਰ ਸਿਟੀਜ਼ਨਾਂ ਤੇ ਦਿਵਿਆਂਗਾਂ ਨੂੰ ਸਰਕਾਰੀ ਦਫ਼ਤਰਾਂ 'ਚ ਸਹੂਲਤਾਂ ਦੇਣ ਦੀ ਮੰਗ

ਅਜੀਤ ਡੈਸਕ 20-05-2026
ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ 'ਚ ਹੋਈ, ਜਿਸ 'ਚ ਸੀਨੀਅਰ ਸਿਟੀਜ਼ਨਾਂ ਅਤੇ ਦਿਵਿਆਂਗਾਂ ਨੂੰ ਸਰਕਾਰੀ ਦਫ਼ਤਰਾਂ 'ਚ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੰਜੀਵ ਅਰੋੜਾ ਨੇ ਚਿੰਤਾ ਜਿਤਾਉਂਦੇ ਹੋਏ ਕਿਹਾ ਕਿ ਦੇਸ਼ 'ਚ ਬਜ਼ੁਰਗਾਂ ਅਤੇ ਦਿਵਿਆਂਗਾਂ ਦਾ ਸਤਿਕਾਰ ਕਰਨਾ ਸਿਰਫ਼ ਸਾਡੀ ਸਮਾਜਿਕ ਜ਼ਿੰਮੇਵਾਰੀ ਹੀ ਨਹੀਂ, ਸਗੋਂ ਸਾਡਾ ਨੈਤਿਕ ਫ਼ਰਜ਼ ਵੀ ਹੈ | ਜਿਨ੍ਹਾਂ ਲੋਕਾਂ ਨੇ ਆਪਣੀ ਪੂਰੀ ਉਮਰ ਸਮਾਜ ਅਤੇ ਦੇਸ਼ ਦੀ ਸੇਵਾ 'ਚ ਬਿਤਾਈ, ਅੱਜ ਉਨ੍ਹਾਂ ਨੂੰ ਆਪਣੇ ਜ਼ਰੂਰੀ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਕਈ ਸੀਨੀਅਰ ਸਿਟੀਜ਼ਨ ਅਜਿਹੇ ਹੁੰਦੇ ਹਨ ਜੋ ਤੁਰਨ-ਫਿਰਨ 'ਚ ਅਸਮਰਥ ਹੁੰਦੇ ਹਨ ਅਤੇ ਉਨ੍ਹਾਂ ਨੂੰ ਗੋਡੇ, ਕਮਰ ਜਾਂ ਸਾਹ ਨਾਲ ਸਬੰਧਿਤ ਸਮੱਸਿਆਵਾਂ ਹੁੰਦੀਆਂ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਸਰਕਾਰੀ ਦਫ਼ਤਰਾਂ, ਤਹਿਸੀਲਾਂ, ਨਗਰ ਨਿਗਮਾਂ, ਬਿਜਲੀ ਬੋਰਡਾਂ, ਜਲ ਵਿਭਾਗਾਂ, ਬੈਂਕਾਂ, ਪੈਨਸ਼ਨ ਦਫ਼ਤਰਾਂ ਅਤੇ ਹੋਰ ਜਨਤਕ ਸੰਸਥਾਵਾਂ 'ਚ ਸੀਨੀਅਰ ਸਿਟੀਜ਼ਨਾਂ ਅਤੇ ਦਿਵਿਆਂਗਾਂ ਲਈ ਵੱਖਰੇ ਪ੍ਰਾਥਮਿਕਤਾ ਕਾਊਾਟਰ ਬਣਾਏ ਜਾਣ ਤੇ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇ | ਵਿਜੇ ਅਰੋੜਾ ਅਤੇ ਪਿ੍ੰ. ਅਸ਼ਵਨੀ ਕੁਮਾਰ ਦੱਤਾ ਨੇ ਕਿਹਾ ਕਿ ਦਫ਼ਤਰਾਂ ਵਿਚ ਤਾਇਨਾਤ ਕਰਮਚਾਰੀਆਂ ਅਤੇ ਸੇਵਾਦਾਰਾਂ ਨੂੰ ਵੀ ਸੰਵੇਦਨਸ਼ੀਲ ਬਣਾਇਆ ਜਾਣਾ ਚਾਹੀਦਾ ਹੈ | ਪਿ੍ੰਸੀਪਲ ਡੀ. ਕੇ. ਸ਼ਰਮਾ ਅਤੇ ਮਦਨ ਲਾਲ ਮਹਾਜਨ ਨੇ ਕਿਹਾ ਕਿ ਸਰਕਾਰ ਨੂੰ ਇੱਕ ਸ਼ਿਕਾਇਤ ਪ੍ਰਣਾਲੀ ਵੀ ਸ਼ੁਰੂ ਕਰਨੀ ਚਾਹੀਦੀ ਹੈ, ਜਿੱਥੇ ਜੇ ਕਿਸੇ ਸੀਨੀਅਰ ਸਿਟੀਜ਼ਨ ਜਾਂ ਦਿਵਿਆਂਗ ਜਨ ਨਾਲ ਦਫ਼ਤਰ ਵਿਚ ਬਦਸਲੂਕੀ ਕੀਤੀ ਜਾਂਦੀ ਹੈ ਜਾਂ ਬਿਨਾਂ ਕਾਰਨ ਦੇਰੀ ਕੀਤੀ ਜਾਂਦੀ ਹੈ, ਤਾਂ ਸਬੰਧਿਤ ਅਧਿਕਾਰੀ ਜਾਂ ਕਰਮਚਾਰੀ ਖ਼ਿਲਾਫ਼ ਸਖ਼ਤ ਕਾਰਵਾਈ ਹੋ ਸਕੇ | ਇਸ ਮੌਕੇ ਸਕੱਤਰ ਰਜਿੰਦਰ ਮੋਦਗਿਲ ਅਤੇ ਤਰਸੇਮ ਮੋਦਗਿਲ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਮਦਨ ਲਾਲ ਮਹਾਜਨ, ਐਨ.ਕੇ. ਗੁਪਤਾ, ਵਰਿੰਦਰਜੀਤ ਸਿੰਘ, ਵਿਨੋਦ ਪਸਾਨ, ਰਵਿੰਦਰ ਭਾਟੀਆ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਿਸਤ ਦੁਆਬ ਨਹਿਰ ਦੀ ਅੱਧੀ ਸੜਕ ਉੱਪਰ ਡਿਗੇ ਬਾਂਸਾਂ ਦੇ ਝਾੜ ਦੇ ਰਹੇ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਸਮੂਹ ਆਊਟਸੋਰਸ ਮੀਟਰ ਰੀਡਰ ਅਤੇ ਸੁਪਰਵਾਈਜਰ ਨੇ ਵਧੀਕ ਨਿਗਰਾਨ ਇੰਜੀ. ਸੰਚਾਲਨ ਮੰਡਲ ਮੁਕੇਰੀਆਂ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।