ਅੱਡਾ ਸਰਾਂ, 19 ਮਈ (ਮਸੀਤੀ)-ਬੀਤੇ ਦਿਨੀਂ ਪਿੰਡ ਕੰਧਾਲਾ ਜੱਟਾਂ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਪਰਿਵਾਰ ਦੇ ਘਰ ਦੀ ਛੱਤ ਨੁਕਸਾਨੀ ਗਈ ਸੀ ਅਤੇ ਬਿਜਲੀ ਉਪਕਰਨ ਸੜ ਗਏ ਸਨ | ਨੁਕਸਾਨ ਝੱਲਣ ਵਾਲੇ ਪਰਿਵਾਰ ਦੀ ਮਦਦ ਲਈ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਵਿੱਤੀ ਮਦਦ ਭੇਟ ਕੀਤੀ ਹੈ | ਇਸ ਮੌਕੇ ਜੋਗਿੰਦਰ ਸਿੰਘ, ਸੂਬੇ. ਗੁਰਮੇਲ ਸਿੰਘ, ਕੈਪਟਨ ਹਰਿ ਓਮ ਸਿੰਘ, ਨੰਬਰਦਾਰ ਸੁੱਚਾ ਸਿੰਘ, ਪੰਚ ਇੰਦਰਜੀਤ ਸਿੰਘ, ਹਰਪ੍ਰੀਤ ਸਿੰਘ ਹੈਪੀ, ਸੂਬੇ. ਮਸਤਾਨ ਸਿੰਘ, ਗੁਰਮੇਲ ਸਿੰਘ, ਜਸਵੀਰ ਸਿੰਘ, ਪੰਚ ਤਰਸੇਮ ਸਿੰਘ ਆਦਿ ਮੌਜੂਦ ਸਨ |