28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਗਰ ਕੌਂਸਲ ਦੀ ਦਸੂਹਾ ਚੋਣਾਂ 'ਚ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਜਾਵੇਗੀ – ਪ੍ਰਧਾਨ ਆਸ਼ੂ ਅਰੋੜਾ

ਅਜੀਤ ਡੈਸਕ 20-05-2026
ਤਲਵਾੜਾ, 19 ਮਈ (ਮਨੀਸ਼ਾ ਮਹਿਤਾ)- ਆਮ ਆਦਮੀ ਪਾਰਟੀ ਵਲੋਂ ਜਿੱਥੇ ਪੂਰੇ ਦਸੂਹਾ ਹਲਕੇ 'ਚ ਬੇਮਿਸਾਲ ਕਾਰਜ ਕਰਵਾਏ ਹਨ, ਉੱਥੇ ਹੀ ਦਸੂਹਾ ਸ਼ਹਿਰ ਦੇ ਸਾਰੇ ਹੀ ਵਾਰਡਾਂ 'ਚ ਵੱਡੇ-ਵੱਡੇ ਵਿਕਾਸ ਕਾਰਜਾਂ ਦੀ ਉਸਾਰੀ ਹੋਈ ਹੈ | ਇਹ ਪ੍ਰਗਟਾਵਾ ਨਗਰ ਪੰਚਾਇਤ ਤਲਵਾੜਾ ਦੇ ਪ੍ਰਧਾਨ ਹਰਸ਼ ਕੁਮਾਰ ਆਸ਼ੂ ਅਰੋੜਾ ਨੇ ਦਸੂਹਾ ਵਿਖੇ ਚੋਣ ਪ੍ਰਚਾਰ ਤੋਂ ਬਾਅਦ ਤਲਵਾੜਾ ਵਿਖੇ ਪੱਤਰਕਾਰਾਂ ਨਾਲ ਕੀਤਾ | ਉਨ੍ਹਾਂ ਕਿਹਾ ਕਿ ਸਾਡੀ ਤਲਵਾੜਾ ਟੀਮ ਨੇ ਨਗਰ ਕੌਂਸਲ ਦੇ 15 ਵਾਰਡਾਂ 'ਚ ਹੀ ਚੋਣ ਪ੍ਰਚਾਰ ਕੀਤਾ ਹੈ | ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਵਲੋਂ ਕਰਵਾਏ ਗਏ ਸਰਵਪੱਖੀ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਸਮੂਹ ਵਾਰਡ ਵਾਸੀ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੂੰ ਜਿਤਾਉਣ ਦਾ ਮਨ ਬਣਾਈ ਬੈਠੇ ਹਨ | ਇਸ ਮੌਕੇ ਮੀਤ ਪ੍ਰਧਾਨ ਅੰਕੂਸ਼ ਸੂਦ, ਐਮ. ਸੀ. ਕਲਾਵਤੀ, ਐਮ. ਸੀ. ਪ੍ਰਦੀਪ ਸਰਫੀ, ਵਿਕਰਾਂਤ ਯੋਤੀ, ਕਿਸ਼ੋਰੀ ਲਾਲ, ਸ਼ੰਭੂ ਦੱਤ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੀਰ ਮੀਰ ਸ਼ਾਹ ਨੂੰ ਸਮਰਪਿਤ ਸਾਲਾਨਾ ਸਭਿਆਚਾਰਕ ਮੇਲਾ ਭਲਕੇ ਅਗਲੀ ਖ਼ਬਰ ਸਾਬਕਾ ਮੰਤਰੀ ਗਿਲਜੀਆਂ ਵਲੋਂ ਪਰਿਵਾਰ ਨੂੰ ਵਿੱਤੀ ਮਦਦ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।