18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 21-05-2026
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਰਕਲ ਹੁਸ਼ਿਆਰਪੁਰ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ-2025 'ਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਪਿ੍ੰ: ਪਰਮਜੀਤ ਕੌਰ ਦੀ ਅਗਵਾਈ 'ਚ ਧਾਰਮਿਕ ਅਧਿਆਪਕ ਮਨਪ੍ਰੀਤ ਕੌਰ ਦੇ ਯਤਨਾਂ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪ੍ਰੀਖਿਆ 'ਚ ਯੂ.ਕੇ.ਜੀ. ਤੋਂ 10ਵੀਂ ਜਮਾਤ ਦੇ ਕੁੱਲ 130 ਵਿਦਿਆਰਥੀਆ ਨੇ 'ਏ', 'ਬੀ' ਤੇ 'ਸੀ' ਗਰੇਡ ਹਾਸਲ ਕੀਤੇ | ਸਕੂਲ ਦੇ ਵਿਦਿਆਰਥੀਆ ਨੇ ਪ੍ਰੀਖਿਆ 'ਚ 90 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਮੈਰਿਟ 'ਚ ਨਾਂਅ ਦਰਜ ਕਰਵਾਇਆ | ਪਿ੍ੰ: ਪਰਮਜੀਤ ਕੌਰ ਨੇ ਦੱਸਿਆ ਕਿ ਯੁ.ਕੇ.ਜੀ. ਤੋਂ ਦੂਸਰੀ ਜਮਾਤ ਦੇ 8 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅਤੇ 10 ਵਿਦਿਆਰਥੀਆਂ ਨੇ 80 ਫ਼ੀਸਦੀ ਅੰਕ ਹਾਸਲ ਕੀਤੇ | ਸਕੂਲ ਕਮੇਟੀ ਮੈਂਬਰਾਂ ਅਭੈ ਸਿੰਘ, ਅਵਤਾਰ ਸਿੰਘ ਕਪੂਰ ਤੇ ਡਾ: ਕਰਨ ਸਿੰਘ ਚਾਵਲਾ ਨੇ ਪਿ੍ੰ: ਪਰਮਜੀਤ ਕੌਰ, ਵਾਇਸ ਪਿ੍ੰਸੀਪਲ ਬਲਬੀਰ ਕੌਰ, ਸਮੂਹ ਸਟਾਫ਼, ਵਿਦਿਆਰਥੀਆਂ ਦੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਿਹਾ ਬੀਤ ਇਲਾਕੇ ਦਾ ਮੁੱਖ ਵਪਾਰਕ ਕੇਂਦਰ ਅੱਡਾ ਝੁੰਗੀਆਂ ਅਗਲੀ ਖ਼ਬਰ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 31 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।