18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

2027 ਦੀਆਂ ਚੋਣਾਂ ਭਾਜਪਾ ਇਕੱਲਿਆਂ ਲੜ ਕੇ ਸੂਬੇ 'ਚ ਸਰਕਾਰ ਬਣਾਏਗੀ - ਤਰੁਣ ਚੁੱਘ ਕਿਹਾ, ਨਿਗਮ/ਕੌਂਸਲ ਚੋਣਾਂ 'ਚ 'ਆਪ' ਸਰਕਾਰ ਕਰ ਰਹੀ ਹੈ ਧੱਕੇਸ਼ਾਹੀ

ਅਜੀਤ ਡੈਸਕ 21-05-2026
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ ਸਾਰੀਆਂ 117 ਸੀਟਾਂ 'ਤੇ ਆਪਣੇ ਬਲ 'ਤੇ ਲੜੇਗੀ ਤੇ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਕੇ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਾਏਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਇਹ ਸਰਕਾਰ ਹਰੇਕ ਮੁਹਾਜ਼ 'ਤੇ ਫ਼ੇਲ੍ਹ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ ਹੋ ਰਹੀਆਂ ਨਗਰ ਨਿਗਮ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ 'ਚ ਵੀ 'ਆਪ' ਵਲੋਂ ਧੱਕੇਸ਼ਾਹੀ ਕਰਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਰਾਜਸੀ ਸ਼ਹਿ 'ਤੇ ਅਨੇਕਾਂ ਉਮੀਦਵਾਰਾਂ ਦੇ ਕਾਗ਼ਜ਼ ਬਿਨਾਂ ਵਜ੍ਹਾ ਰੱਦ ਕੀਤੇ ਗਏ ਹਨ, ਤਾਂ ਜੋ ਚੋਣਾਂ 'ਚ ਕਿਸੇ ਹੋਰ ਪਾਰਟੀ ਦੇ ਉਮੀਦਵਾਰ ਜਿੱਤ ਦਰਜ ਨਾ ਕਰ ਸਕਣ | ਉਨ੍ਹਾਂ ਕਿਹਾ ਕਿ ਖੇਤੀ ਕ੍ਰਾਂਤੀ ਦੇ ਨਾਂਅ 'ਤੇ ਵੀ 'ਆਪ' ਸਰਕਾਰ ਨੇ ਕਿਸਾਨਾਂ ਨੂੰ ਧੋਖੇ 'ਚ ਰੱਖਿਆ ਹੈ, ਜਿਸ ਦੇ ਚੱਲਦਿਆਂ ਲੋਕ 'ਆਪ' ਦੇ ਨੁਮਾਇੰਦਿਆਂ ਨੂੰ ਪਿੰਡਾਂ 'ਚ ਵੜਨ ਤੱਕ ਨਹੀਂ ਦੇਵੇਗੀ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਬਣਾਈ ਗਈ ਕੋਈ ਵੀ ਲੋਕ ਭਲਾਈ ਦੀ ਸਕੀਮ ਚਾਹੇ ਉਹ ਪਰਿਵਾਰ ਦਾ 10 ਲੱਖ ਰੁਪਏ ਦਾ ਸਿਹਤ ਬੀਮਾ ਹੋਵੇ ਜਾਂ ਔਰਤਾਂ ਨੂੰ ਦਿੱਤੀ ਜਾਣ ਵਾਲੀ ਰਕਮ ਹੋਵੇ ਸਹੀ ਢੰਗ ਨਾਲ ਨੇਪਰੇ ਨਹੀਂ ਚੜ੍ਹੀ ਹੈ |
ਇਕ ਸਵਾਲ ਦੇ ਜਵਾਬ 'ਚ ਤਰੁਣ ਚੁੱਘ ਨੇ ਕਿਹਾ ਕਿ ਈ.ਡੀ. ਸਮੇਤ ਕੇਂਦਰ ਦੀ ਕੋਈ ਵੀ ਏਜੰਸੀ ਕਿਸੇ ਨੂੰ ਨਾਜਾਇਜ਼ ਤੰਗ ਨਹੀਂ ਕਰ ਰਹੀ, ਬਲਕਿ ਜਿਸ ਕਿਸੇ ਨੂੰ ਵੀ ਏਜੰਸੀ ਨੇ ਫੜਿ੍ਹਆ ਹੈ, ਉਸ ਦਾ ਕਰੋੜਾਂ ਰੁਪਏ ਦਾ ਘਪਲਾ ਨਿਕਲਿਆ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਵੋਟ-ਬੈਂਕ 'ਚ ਪਹਿਲਾਂ ਨਾਲੋਂ ਵਾਧਾ ਹੋਇਆ ਹੈ, ਜਿਸ ਦੇ ਚੱਲਦਿਆਂ ਆਉਣ ਵਾਲੀ ਸਰਕਾਰ ਭਾਜਪਾ ਦੀ ਹੋਵੇਗੀ | ਇਸ ਮੌਕੇ ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ, ਸਾਬਕਾ ਕੈਬਨਿਟ ਮੰਤਰੀ ਤੀਸ਼ਕਣ ਸੂਦ, ਸੀਨੀਅਰ ਆਗੂ ਰਾਕੇਸ਼ ਰਾਠੌਰ, ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ, ਸਾਬਕਾ ਮੇਅਰ ਸ਼ਿਵ ਸੂਦ, ਡੀ.ਐਸ. ਬਾਗੀ, ਬਲਵਿੰਦਰ ਬਿੰਦੀ, ਸੰਜੀਵ ਅਰੋੜਾ ਸੰਜੂ, ਤਰਸੇਮ ਮੋਦਗਿੱਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਾਜਪਾ ਵਰਕਰਾਂ ਨਾਲ ਮੁਕੇਰੀਆਂ 'ਚ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਆਮ ਆਦਮੀ ਪਾਰਟੀ ਬੀ.ਸੀ. ਵਿੰਗ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਰਨਵੀਰ ਸਿੰਘ ਦੀ ਅਗਵਾਈ 'ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।