02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ ਦੇ ਘਰ 'ਚੋਂ ਕੀਮਤੀ ਸਾਮਾਨ ਚੋਰੀ

ਅਜੀਤ ਡੈਸਕ 23-05-2026
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਸਾਬਕਾ ਕੇਂਦਰੀ ਰਾਜ ਮੰਤਰੀ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਚੋਰਾਂ ਨੇ ਕੀਮਤੀ ਸਾਮਾਨ ਚੋਰੀ ਕਰ ਲਿਆ | ਘਟਨਾ ਸਮੇਂ ਸਾਬਕਾ ਕੇਂਦਰੀ ਰਾਜ ਮੰਤਰੀ ਆਪਣੇ ਸਟਾਫ਼ ਸਮੇਤ ਜਲੰਧਰ 'ਚ ਸਨ | ਇਸ ਸੰਬੰਧੀ ਸ਼ਿਕਾਇਤ ਮਿਲਣ 'ਤੇ ਥਾਣਾ ਮਾਡਲ ਟਾਊਨ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਗੁਰਿੰਦਰ ਸਿੰਘ ਵਾਸੀ ਸ਼ੇਰਪੁਰ ਜਿਲ੍ਹਾ ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਬੀਤੇ ਸਮੇਂ ਤੋਂ ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ ਕੋਲ ਡਰਾਈਵਰ ਦੇ ਤੌਰ 'ਤੇ ਕੰਮ ਕਰ ਰਿਹਾ ਹੈ | ਉਸ ਨੇ ਦੱਸਿਆ ਕਿ 20 ਮਈ ਨੂੰ ਸੰਤੋਸ਼ ਚੌਧਰੀ ਤੇ ਉਨ੍ਹਾਂ ਦਾ ਕੁੱਕ ਸੁਭਾਸ਼ ਦੇ ਨਾਲ ਸਵੇਰੇ 10 ਵਜੇ ਜਲੰਧਰ ਗਏ ਸਨ | ਜਦੋਂ ਸ਼ਾਮ ਨੂੰ ਕਰੀਬ 7.30 ਵਜੇ ਵਾਪਸ ਆਏ ਤਾਂ ਦੇਖਿਆ ਕਿ ਕੋਠੀ ਦੇ ਗੇਅ 'ਦੇ ਲੱਗੇ ਤਾਲੇ ਟੁੱਟੇ ਹੋਏ ਸਨ | ਜਦੋਂ ਘਰ ਦੇ ਅੰਦਰ ਜਾ ਦੇਖਿਆ ਤਾਂ ਪਤਾ ਲੱਗਾ ਕਿ ਅਣਪਛਾਤੇ ਚੋਰ 2 ਬਾਥਰੂਮਾਂ 'ਚੋਂ 6 ਕੀਮਤੀ ਟੂਟੀਆਂ ਤੇ 2 ਵਾਸ਼ ਵੇਸ਼ਿਨ ਚੋਰੀ ਕਰਕੇ ਲੈ ਗਏ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਓਵਰਲੋਡ ਟਿੱਪਰਾਂ ਦੇ ਵਿਰੋਧ 'ਚ ਇਲਾਕੇ ਵਲੋਂ ਚੱਕਾ ਜਾਮ, ਪੁਲਿਸ ਦੇ ਭਰੋਸੇ ਮਗਰੋਂ ਚੁੱਕਿਆ ਧਰਨਾ ਅਗਲੀ ਖ਼ਬਰ ਸਿੱਧੂ ਗੋਤ ਦੇ ਜਠੇਰਿਆਂ ਦਾ ਜੋੜ ਮੇਲਾ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।