20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜੇਜੋਂ ਤੋਂ ਮਾਹਿਲਪੁਰ ਰੋਡ ਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ 'ਤੇ ਟਿੱਪਰ/ਟਰੱਕਾਂ ਦੀ ਆਵਾਜਾਈ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਰਹੇਗੀ-ਡੀ. ਸੀ.

ਅਜੀਤ ਡੈਸਕ 26-05-2026
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਪਿੰਡ ਜੇਜੋਂ ਤੋਂ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ 'ਤੇ ਮਾਈਨਿੰਗ ਮੈਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਨੂੰ ਕੇਵਲ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਆਵਾਜਾਈ ਦੀ ਆਗਿਆ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਸ ਸਮੇਂ ਤੋਂ ਇਲਾਵਾ ਇਨ੍ਹਾਂ ਸੜਕਾਂ 'ਤੇ ਮਾਈਨਿੰਗ ਮੈਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੀ ਆਵਾਜਾਈ 'ਤੇ ਰੋਕ ਰਹੇਗੀ | ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪੈਂਦੇ ਮਾਹਿਲਪੁਰ ਰੋਡ ਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ 'ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੇ ਕਾਰਨ ਸੜਕਾਂ 'ਤੇ ਹਾਦਸੇ ਹੋ ਰਹੇ ਹਨ ਜਿਨ੍ਹਾਂ ਕਾਰਨ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ ਜਿਸ ਕਰਕੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਸੜਕਾਂ 'ਤੇ ਮਾਈਨਿੰਗ ਮੈਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੀ ਆਵਾਜਾਈ ਨੂੰ ਸਮਾਂਬੱਧ ਤਰੀਕੇ ਨਾਲ ਚਲਾਉਣ ਦੀ ਜ਼ਰੂਰਤ ਹੈ | ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਅਨੁਸਾਰ ਉਪ ਪੁਲਿਸ ਕਪਤਾਨ, ਗੜ੍ਹਸ਼ੰਕਰ ਇਹ ਯਕੀਨੀ ਬਣਾਉਣਗੇ ਕਿ ਟ੍ਰੈਫ਼ਿਕ ਪੁਲਿਸ ਵਲੋਂ ਟਿੱਪਰ/ਟਰੱਕਾਂ ਦੀ ਓਵਰ ਸਪੀਡ ਚੈੱਕ ਕੀਤੀ ਗਈ ਹੈ | ਰਿਜਨਲ ਟਰਾਂਸਪੋਰਟ ਅਥਾਰਿਟੀ, ਹੁਸ਼ਿਆਰਪੁਰ ਇਨ੍ਹਾਂ ਹੁਕਮਾਂ ਸਨਮੁੱਖ ਓਵਰ-ਲੋਡਿੰਗ ਤੇ ਹੋਰ ਨਿਯਮਾਂ ਦੀ ਉਲੰਘਣਾ ਸਬੰਧੀ ਚੈਕਿੰਗ ਅਤੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣਗੇ | ਕਾਰਜਕਾਰੀ ਇੰਜੀਨੀਅਰ, ਡਰੇਨੇਜ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ, ਹੁਸ਼ਿਆਰਪੁਰ ਅੰਤਰਰਾਜੀ ਚੈੱਕ ਪੋਸਟਾਂ 'ਤੇ ਨਿਗਰਾਨੀ ਯਕੀਨੀ ਬਣਾਉਣਗੇ ਤੇ ਇਸ ਦੇ ਨਾਲ ਹੀ ਚੈੱਕ ਪੋਸਟ 'ਤੇ ਭਾਰ ਤੋਲਣ ਵਾਲੇ ਕੰਡੇ ਦੀ ਵਰਤੋਂ ਕਰਕੇ ਓਵਰ-ਲੋਡਿੰਗ ਟਿੱਪਰਾਂ ਦੀ ਚੈਕਿੰਗ ਅਤੇ ਇਨ੍ਹਾਂ 'ਤੇ ਬਣਦੀ ਕਾਰਵਾਈ ਅਮਲ ਵਿਚ ਲਿਆਉਣਗੇ | ਇਹ ਹੁਕਮ 20 ਜੁਲਾਈ 2026 ਤੱਕ ਲਾਗੂ ਰਹਿਣਗੇ |
ਪਿਛਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਈ. ਵੀ. ਐਮ. ਵੇਅਰਹਾਊਸ ਦੀ ਮਹੀਨਾਵਰ ਪੜਤਾਲ, ਲਾਗ ਬੁੱਕ ਤੇ ਐਂਟਰੀ ਰਜਿਸਟਰ ਕੀਤੇ ਚੈੱਕ ਅਗਲੀ ਖ਼ਬਰ ਸੂਸਾਂ ਮੇਲੇ 'ਚੋਂ ਚੋਰੀ ਹੋਇਆ ਟਰੈਕਟਰ-ਟਰਾਲੀ ਬਰਾਮਦ, ਦੋਸ਼ੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।