20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਗਰ ਕੌਂਸਲ ਚੋਣਾਂ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਦਿੱਤੀਆਂ ਸਿਹਤ ਸੇਵਾਵਾਂ

ਅਜੀਤ ਡੈਸਕ 27-05-2026
ਗੜ੍ਹਦੀਵਾਲਾ, 26 ਮਈ (ਚੱਗਰ)-ਗੜ੍ਹਦੀਵਾਲਾ ਵਿਖੇ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਪੀ.ਐੱਚ.ਸੀ. ਭੂੰਗਾ ਦੇ ਸਿਹਤ ਵਿਭਾਗ ਵੱਲੋਂ ਐਮਰਜੈਂਸੀ ਸਿਹਤ ਸੇਵਾਵਾਂ ਦੇਣ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ | ਇਸ ਮੌਕੇ ਐੱਸ.ਐਮ.ਓ. ਮੈਡੀਕਲ ਸਪੈਸ਼ਲਿਸਟ ਡਾ. ਸੁਦੇਸ਼ ਕੁਮਾਰ ਰਾਜਨ ਦੀ ਅਗਵਾਈ ਵਿੱਚ ਸਮੁੱਚੀ ਡਾਕਟਰਾਂ ਦੀ ਟੀਮ ਵੱਲੋਂ ਐਮਰਜੈਂਸੀ ਸਿਹਤ ਸੇਵਾਵਾਂ ਦਿੱਤੀਆਂ ਗਈਆਂ | ਇਸ ਦੌਰਾਨ ਡਾ. ਕਰਨ ਰਾਜੂ, ਫਾਰਮੇਸੀ ਅਫਸਰ ਰਾਜਵਿੰਦਰ ਸਿੰਘ, ਹੈਲਥ ਕਰਮਚਾਰੀ ਅਰਪਿੰਦਰ ਸਿੰਘ ਧਨੋਆ, ਏ. ਐਨ. ਐਮ. ਮਨਜੀਤ ਕੌਰ, ਡਰਾਈਵਰ ਪਵਨ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਿੰਬਲੀ ਵਿਖੇ ਪੀਰਾਂ ਦੀ ਦਰਗਾਹ 'ਤੇ ਤਿੰਨ ਦਿਨਾ ਮੇਲਾ ਮਨਾਇਆ ਸੂਫ਼ੀ ਗਾਇਕ ਸਰਦਾਰ ਅਲੀ ਤੇ ਪ੍ਰਵੇਜ਼ ਆਲਮ ਨੇ ਲਾਈਆਂ ਰ... ਅਗਲੀ ਖ਼ਬਰ ਗੜ੍ਹਸ਼ੰਕਰ ਦੀਆਂ ਨਗਰ ਕੌਂਸਲ ਚੋਣਾਂ 'ਚ ਸ਼ਰੇਆਮ ਧੱਕੇਸ਼ਾਹੀ ਕੀਤੀ ਗਈ-ਦਰਸ਼ਨ ਸਿੰਘ ਮੱਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।