12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸੰਤ ਬਾਬਾ ਜਵਾਲਾ ਸਿੰਘ ਚੈਰੀਟੇਬਲ ਹਸਪਤਾਲ 'ਚ ਮੁਫ਼ਤ ਜਾਂਚ ਕੈਂਪ ਅੱਜ

ਅਜੀਤ ਡੈਸਕ 28-05-2026
ਹੁਸ਼ਿਆਰਪੁਰ, 27 ਮਈ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਜਵਾਲਾ ਸਿੰਘ ਚੈਰੀਟੇਬਲ ਹਸਪਤਾਲ ਅੱਤੋਵਾਲ ਵਿਖੇ ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਵੱਲੋਂ ਅੱਖਾਂ, ਹੱਡੀਆਂ, ਦਿਲ ਦੀਆਂ ਬੀਮਾਰੀਆ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ 28 ਮਈ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਮਰਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਹੈ | ਇਸ ਮੌਕੇ ਬਾਬਾ ਸੁਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਸਵੇਰੇ 9.30 ਵਜੇ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਮਰਜੀਤ ਸਿੰਘ ਹਰਖੋਵਾਲ ਵਲੋਂ ਅਰਦਾਸ ਹੋਣ ਉਪਰੰਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਡਾ. ਨਵੀਨ ਚਿਤਕਾਰਾ ਦੀ ਟੀਮ ਵੱਲੋਂ ਅੱਖਾ, ਹੱਡੀਆਂ ਅਤੇ ਦਿਲ ਦੀਆਂ ਬਿਮਾਰੀਆ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆ ਜਾਣਗੀਆਂ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਮ 'ਚ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ -ਮਾਮਲਾ ਅਣਜਾਣ ਵਿਅਕਤੀ ਵਲੋਂ ਵੋਟਾਂ ਦੀ ਵੰਡ ਸੰਬੰਧੀ ਅਰਜ਼ੀ ਦੇਣ ਦਾ- ਵਾਰਡ ਨੰਬਰ 23 ਦੀਆਂ ਵੋਟਾਂ 'ਚ ਜੇਕਰ ਭੰਨਤੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।