12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਹੁਣ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਂਅ ਨਾਲ ਜਾਣਿਆ ਜਾਵੇਗਾ ਹੁਸ਼ਿਆਰਪੁਰ ਦਾ ਨਲੋਈਆਂ ਚੌਕ-ਵਿਧਾਇਕ ਜਿੰਪਾ

ਹੁਸ਼ਿਆਰਪੁਰ-ਦਸੂਹਾ ਮਾਰਗ 'ਤੇ 'ਸ਼ਹੀਦ ਬਾਬਾ ਦੀਪ ਸਿੰਘ ਜੀ ਚੌਕ' ਦੇ ਉਦਘਾਟਨ ਕਰਨ ਮੌਕੇ ਹਾਜ਼ਰ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਡਾ. ਇਸ਼ਾਂਕ ਕੁਮਾਰ, ਸੰਤ ਰਣਜੀਤ ਸਿੰਘ, ਮੇਅਰ ਸੁਰਿੰਦਰ ਕੁਮਾਰ ਤੇ ਹੋਰ | ਤਸਵੀਰ: ਹਮਸ਼ਾਇਨ ਸਟੂਡੀਓ <br/> 28-05-2026
ਹੁਸ਼ਿਆਰਪੁਰ, 27 ਮਈ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਸੰਤ ਮਹਾਪੁਰਸ਼ਾਂ ਅਤੇ ਵੱਡੀ ਗਿਣਤੀ ਵਿਚ ਮੌਜੂਦ ਸੰਗਤ ਦੀ ਹਾਜ਼ਰੀ ਵਿਚ ਹੁਸ਼ਿਆਰਪੁਰ-ਦਸੂਹਾ ਮਾਰਗ 'ਤੇ ਸਥਿਤ ਨਲੋਈਆਂ ਚੌਕ ਦੇ ਸੁੰਦਰੀਕਰਨ ਉਪਰੰਤ ਉਸ ਦਾ ਨਾਮਕਰਨ 'ਸ਼ਹੀਦ ਬਾਬਾ ਦੀਪ ਸਿੰਘ ਜੀ ਚੌਕ' ਦੇ ਰੂਪ ਵਿਚ ਕਰਕੇ ਸ਼ਹਿਰਵਾਸੀਆਂ ਅਤੇ ਸੰਗਤ ਨੂੰ ਸਮਰਪਿਤ ਕੀਤਾ | ਇਸ ਮੌਕੇ ਧਾਰਮਿਕ ਸ਼ਰਧਾ, ਸਮਾਜਿਕ ਏਕਤਾ ਅਤੇ ਇਤਿਹਾਸਕ ਵਿਰਾਸਤ ਪ੍ਰਤੀ ਗਹਿਰਾ ਸਨਮਾਨ ਦੇਖਣ ਨੂੰ ਮਿਲਿਆ | ਸਮਾਰੋਹ ਦੌਰਾਨ ਚੌਕ ਵਿਚ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ ਜਿਸ ਨੇ ਪੂਰੇ ਵਾਤਾਵਰਨ ਨੂੰ ਅਧਿਆਤਮਿਕ ਅਤੇ ਗੌਰਵਮਈ ਬਣਾ ਦਿੱਤਾ | ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਚੌਕ ਪਹਿਲਾਂ ਤੋਂ ਹੀ ਸ਼ਹਿਰ ਦਾ ਇਕ ਮਹੱਤਵਪੂਰਨ ਸਥਾਨ ਰਿਹਾ ਹੈ ਜਿੱਥੋਂ ਪ੍ਰਤੀ ਦਿਨ ਵੱਡੀ ਗਿਣਤੀ ਵਿਚ ਸ਼ਰਧਾਲੂ ਪਠਾਨਕੋਟ ਅਤੇ ਮਾਤਾ ਚਿੰਤਪੁਰਨੀ ਨੂੰ ਜਾਂਦੇ ਹਨ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਗੁਰਦੁਆਰਾ ਸ਼ਹੀਦ ਸਿੰਘਾ ਦੀ ਸੰਗਤ ਅਤੇ ਸ਼ਹਿਰਵਾਸੀਆਂ ਦੀ ਇਹ ਭਾਵਨਾ ਸੀ ਕਿ ਨਲੋਈਆਂ ਚੌਕ ਦਾ ਸੁੰਦਰੀਕਰਨ ਕਰਕੇ ਇਸ ਦਾ ਨਾਮ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਮ 'ਤੇ ਰੱਖਿਆ ਜਾਵੇ, ਤਾਂ ਜੋ ਇਹ ਸਥਾਨ ਸ਼ਰਧਾ, ਵੀਰਤਾ ਅਤੇ ਬਲੀਦਾਨ ਦੀ ਪੇ੍ਰਰਨਾ ਦਾ ਕੇਂਦਰ ਬਣ ਸਕੇ | ਵਿਧਾਇਕ ਜਿੰਪਾ ਨੇ ਵਿਸ਼ੇਸ਼ ਰੂਪ ਵਿਚ ਸੰਤ ਬਾਬਾ ਰਣਜੀਤ ਸਿੰਘ ਦੇ ਯਤਨਾਂ ਅਤੇ ਸੇਵਾ-ਭਾਵ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਮਾਰਗ ਦਰਸ਼ਨ, ਆਸ਼ੀਰਵਾਦ ਅਤੇ ਸੰਗਤ ਦੀ ਨਿਰੰਤਰ ਮੰਗ ਦੇ ਚੱਲਦਿਆਂ ਇਹ ਕਾਰਜ ਪੂਰਾ ਹੋ ਚੁੱਕਿਆ ਹੈ | ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਤਾਲਮੇਲ ਸਥਾਪਿਤ ਕਰਕੇ ਚੌਕ ਦੇ ਸੁੰਦਰੀਕਰਨ ਅਤੇ ਨਾਮਕਰਨ ਸਬੰਧੀ ਸਾਰੇ ਜ਼ਰੂਰੀ ਪ੍ਰਬੰਧ ਪੂਰੇ ਕੀਤੇ ਗਏ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸਤਵੰਤ ਸਿੰਘ ਸਿਆਣ, ਹਰਦੇਵ ਸਿੰਘ ਕੌਂਸ਼ਲ, ਸੰਜੇ ਸ਼ਰਮਾ, ਹਰਵਿੰਦਰ ਵਿਰਦੀ, ਮੁਕੇਸ਼ ਮੱਲ, ਵਰਿੰਦਰ ਸ਼ਰਮਾ, ਕਮਲਜੀਤ ਸਿੰਘ, ਬਾਬਾ ਸਰਬਜੀਤ ਸਿੰਘ, ਵਰਿੰਦਰ ਸਿੰਘ ਪਰਮਾਰ,ਆਗਿਆਪਾਲ ਸਿੰਘ ਸਾਹਨੀ, ਸਰਬਜੀਤ ਸਿੰਘ, ਅਵਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਅਤੇ ਸ਼ਹਿਰਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਮੇਰੀ ਰਸੋਈ ਸਕੀਮ ਤਹਿਤ ਡਾ. ਇਸ਼ਾਂਕ ਕੁਮਾਰ ਨੇ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਮ 'ਚ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।