12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਸਮਰ ਫੀਏਸਟਾ-2026 ਦੀ ਸ਼ੁਰੂਆਤ

ਅਜੀਤ ਡੈਸਕ 28-05-2026
ਹੁਸ਼ਿਆਰਪੁਰ, 27 ਮਈ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ 'ਚ ਤਿੰਨ ਦਿਨਾਂ ਸਮਰ ਫੀਏਸਟਾ-2026 ਦੀ ਸ਼ੁਰੂਆਤ ਕੀਤੀ ਗਈ | ਇਸ ਸਮਰ ਕੈਂਪ ਦਾ ਉਦਘਾਟਨ ਸਕੂਲ ਦੇ ਪਿ੍ੰਸੀਪਲ ਅਮਨ ਕੁਮਾਰ ਕੰਵਰ ਅਤੇ ਮਨਜਿੰਦਰ ਸਿੰਘ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਸਮਰ ਕੈਂਪ ਵਿਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀ ਭਾਗ ਲੈ ਰਹੇ ਹਨ | ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਕਈ ਮਨੋਰੰਜਕ, ਰਚਨਾਤਮਿਕ ਅਤੇ ਸਰੀਰਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ਹੈ | ਹਰ ਸਵੇਰ ਵਿਦਿਆਰਥੀਆਂ ਲਈ ਖੋ-ਖੋ, ਬਾਕਸਿੰਗ ਅਤੇ ਸਕੇਟਿੰਗ ਵਰਗੀਆਂ ਸਰੀਰਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਮਕਸਦ ਵਿਦਿਆਰਥੀਆਂ ਨੂੰ ਤੰਦਰੁਸਤ, ਅਨੁਸ਼ਾਸਿਤ ਅਤੇ ਆਤਮਵਿਸ਼ਵਾਸੀ ਬਣਾਉਣਾ ਹੈ | ਇਸ ਤੋਂ ਇਲਾਵਾ ਕੁਕਿੰਗ ਐਕਟੀਵਿਟੀ, ਆਰਟ ਐਂਡ ਕਰਾਫ਼ਟ ਅਤੇ ਡਾਂਸ ਸੈਸ਼ਨ ਵੀ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਵਿਦਿਆਰਥੀ ਬੜੇ ਚਾਵ ਨਾਲ ਹਿੱਸਾ ਲੈ ਰਹੇ ਹਨ | ਇਸ ਸਾਲ ਕੈਂਪ ਵਿਚ ਖ਼ਾਸ ਆਕਰਸ਼ਨ ਵਜੋਂ ਪੂਲ ਪਾਰਟੀ ਅਤੇ ਕਰਾਫ਼ਟ ਗਤੀਵਿਧੀਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ | ਇਸ ਮੌਕੇ ਪਿ੍ੰਸੀਪਲ ਅਮਨ ਕੁਮਾਰ ਕੰਵਰ ਨੇ ਕਿਹਾ ਕਿ ਇਸ ਸਮਰ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਸਿਖਲਾਈ, ਰਚਨਾਤਮਿਕਤਾ, ਤੰਦਰੁਸਤੀ ਅਤੇ ਮਨੋਰੰਜਨ ਦਾ ਸੰਤੁਲਿਤ ਮਾਹੌਲ ਪ੍ਰਦਾਨ ਕਰਨਾ ਹੈ |
ਪਿਛਲੀ ਖ਼ਬਰ ਪੀ.ਐਨ.ਬੀ ਗ੍ਰਾਮੀਣ ਸਵੈ-ਰੁਜ਼ਗਾਰ ਸਿਖਲਾਈ ਸੈਂਟਰ 'ਚ ਕੰਪਿਊਟਰ ਐਕਾਊਟਿੰਗ ਬੈਚ ਦੀ ਸ਼ੁਰੂਆਤ ਅਗਲੀ ਖ਼ਬਰ ਡਾ. ਰਵਜੋਤ ਸਿੰਘ ਵਲੋਂ ਬੇਗਮਪੁਰ ਜੰਡਿਆਲਾ ਦੇ ਪੰਚਾਇਤ ਘਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।