07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਅਧਿਕਾਰਤ ਘੋਸ਼ਣਾ ਤੋਂ ਪਹਿਲਾਂ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਉਮੀਦਵਾਰ ਨਾ ਦੱਸੇ-ਸ਼ੁਕਲਾ

ਅਜੀਤ ਡੈਸਕ 29-05-2026
ਹੁਸ਼ਿਆਰਪੁਰ, 28 ਮਈ (ਹਰਪ੍ਰੀਤ ਕੌਰ)-ਜ਼ਿਲ੍ਹਾ ਭਾਜਪਾ ਜਨਰਲ ਸਕੱਤਰ ਬਿੰਦੁਸਾਰ ਸ਼ੁਕਲਾ ਤੇ ਜਸਵੀਰ ਸਿੰਘ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਨਾਲ ਸੰਬੰਧਤ ਕੁਝ ਲੋਕ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ ਨੂੰ ਲਗਾ ਕੇ ਸੋਸ਼ਲ ਮੀਡੀਆ 'ਤੇ ਆਪਣੇ ਆਪ ਨੂੰ ਭਾਜਪਾ ਦੇ ਸੰਭਾਵਿਤ ਉਮੀਦਵਾਰ ਹੋਣ ਦਾ ਦਾਅਵਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸੂਬਾਈ ਲੀਡਰਸ਼ਿਪ ਵਲੋਂ ਅਜੇ ਤੱਕ ਕਿਸੇ ਵੀ ਆਗੂ ਨੂੰ ਨਿਗਮ ਚੋਣਾਂ ਵਾਸਤੇ ਅਧਿਕਾਰਤ ਉਮੀਦਵਾਰ ਘੋਸ਼ਿਤ ਨਹੀਂ ਕੀਤਾ ਗਿਆ ਹੈ | ਜਦੋਂ ਤੱਕ ਪਾਰਟੀ ਵਲੋਂ ਕੋਈ ਅਧਿਕਾਰਤ ਉਮੀਦਵਾਰ ਘੋਸ਼ਿਤ ਨਹੀਂ ਕੀਤਾ ਜਾਂਦਾ, ਉਦੋਂ ਤੱਕ ਭਾਜਪਾ ਦੀ ਟਿਕਟ 'ਤੇ ਚੋਣ ਲੜਣ ਦਾ ਇੱਛੁਕ ਕੋਈ ਵੀ ਵਿਅਕਤੀ ਸੋਸ਼ਲ ਮੀਡੀਆ 'ਤੇ ਆਪਣੇ ਆਪ ਨੂੰ ਭਾਜਪਾ ਦਾ ਉਮੀਦਵਾਰ ਘੋਸ਼ਿਤ ਨਾ ਕਰੇ | ਉਨ੍ਹਾਂ ਕਿਹਾ ਕਿ ਭਾਜਪਾ ਇਕ ਅਨੁਸ਼ਾਸਿਤ ਪਾਰਟੀ ਹੈ ਤੇ ਇਛੁੱਕ ਵਿਅਕਤੀਆਂ ਨੂੰ ਪਾਰਟੀ ਦੀ ਮਰਿਆਦਾ ਤੇ ਅਨੁਸ਼ਾਸਨ ਨੂੰ ਧਿਆਨ ਵਿਚ ਰੱਖਦੇ ਹੋਏ ਕੰਮ ਕਰਨਾ ਚਾਹੀਦਾ ਹੈ |
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਸੂਬਾ ਪ੍ਰਧਾਨ ਬਣਨ ਨਾਲ ਪੰਜਾਬ 'ਚ ਭਾਜਪਾ ਸੰਗਠਨ ਨੂੰ ਮਜ਼ਬੂਤੀ ਮਿਲੇਗੀ-ਸੰਜੀਵ ਮਿਨਹਾਸ ਅਗਲੀ ਖ਼ਬਰ ਸੜਕ ਹਾਦਸੇ 'ਚ ਔਰਤ ਦੀ ਮੌਤ, ਬੱਚੇ ਸਮੇਤ 2 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।