07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਰਮਦਾਸਪੁਰ ਵਿਖੇ 7 ਰੋਜ਼ਾ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਸੰਤ ਹਰਚਰਨ ਸਿੰਘ ਖ਼ਾਲਸਾ

ਅਜੀਤ ਡੈਸਕ 29-05-2026

ਦਸੂਹਾ, 28 ਮਈ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਸੱਤ ਰੋਜ਼ਾ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸੰਬੰਧੀ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਬੁਲਾਰੇ ਜਸਵਿੰਦਰ ਸਿੰਘ ਧੁੱਗਾ ਨੇ ਦੱਸਿਆ ਕਿ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜੂਨ 84 ਦੇ ਮਹਾਨ ਸ਼ਹੀਦ ਸਿੰਘਾਂ ਦੀ ਪਵਿੱਤਰ ਯਾਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲੇ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਸੱਤ ਰੋਜ਼ਾ ਗੁਰਮਤਿ ਸਮਾਗਮ 1 ਜੂਨ ਤੋਂ 7 ਜੂਨ ਤੱਕ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਗੁਰਮਤਿ ਸਮਾਗਮ ਸੰਬੰਧੀ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ | ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਦੱਸਿਆ ਕਿ ਇਸ ਗੁਰਮਤਿ ਸਮਾਗਮ ਨੂੰ ਲੈ ਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਸਮਾਗਮ ਵਿਚ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਉੱਚ ਕੋਟੀ ਦੇ ਮਹਾਨ ਵਿਦਵਾਨ ਕੀਰਤਨੀਏ, ਵਿਦਵਾਨ, ਢਾਡੀ ਇਸ ਸਮਾਗਮ ਵਿਚ ਪਹੁੰਚਣਗੇ | ਉਨ੍ਹਾਂ ਦੱਸਿਆ ਕਿ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵਲੋਂ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਰਤਨ ਦਰਬਾਰ ਤੇ ਢਾਡੀ ਦਰਬਾਰ ਨਿਰੰਤਰ ਕਰਵਾਏ ਜਾ ਰਹੇ ਹਨ, ਜਿਨ੍ਹਾਂ ਨੂੰ ਅੱਗੋਂ ਵੀ ਨਿਰੰਤਰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਹੈੱਡ ਮਾਸਟਰ ਗੁਰਦੇਵ ਸਿੰਘ, ਡਾ. ਹਰਜੀਤ ਸਿੰਘ, ਡਾ. ਕਰਨਵੀਰ ਸਿੰਘ, ਮਾਤਾ ਕਰਮਜੀਤ ਕੌਰ, ਪਿ੍ੰਸੀਪਲ ਰਸ਼ਪਾਲ ਕੌਰ, ਜਸਵੀਰ ਸਿੰਘ ਢੱਟ, ਹਰਜਿੰਦਰ ਸਿੰਘ, ਗੁਰਦੇਵ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਸਤਿੰਦਰ ਸਿੰਘ, ਪ੍ਰਭਦੀਪ ਸਿੰਘ, ਦਲਜੀਤ ਸਿੰਘ, ਦਲਜੀਤ ਸਿੰਘ ਕਾਕੂ, ਹਰਜਿੰਦਰ ਸਿੰਘ, ਅਰਸ਼ਪ੍ਰੀਤ, ਸੁਖਦੇਵ ਸਿੰਘ, ਜਸਕਰਨ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਛੇ ਥਾਵਾਂ 'ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ-ਡੀ. ਸੀ. ਅਗਲੀ ਖ਼ਬਰ ਨਗਰ ਕੌਂਸਲ ਹਰਿਆਣਾ ਚੋਣਾਂ ਦੀ ਗਿਣਤੀ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧ ਸਖ਼ਤ, 11 ਵਾਰਡਾਂ ਲਈ ਹਰਿਆਣਾ ਕਾਲਜ ਵਿਖੇ ਗਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।