07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਐਨ. ਪੀ. ਐਸ. ਮੁਲਾਜ਼ਮਾਂ ਵਲੋਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਦਫ਼ਤਰ ਸਾਹਮਣੇ ਰੋਸ ਧਰਨਾ

ਅਜੀਤ ਡੈਸਕ 29-05-2026

ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਲਾਅਰਿਆਂ ਤੋਂ ਅੱਕੇ ਪੂਰੇ ਪੰਜਾਬ ਦੇ 2004 ਤੋਂ ਬਾਅਦ ਭਰਤੀ ਐਨ. ਪੀ. ਐਸ. ਕਰਮਚਾਰੀਆਂ ਨੇ ਮੰਗਾਂ ਸੰਬੰਧੀ ਸੰਘਰਸ਼ ਕਰ ਰਹੀਆਂ ਤਿੰਨ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ, ਸੀ. ਪੀ. ਐਫ. ਕਰਮਚਾਰੀ ਯੂਨੀਅਨ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਆਗੂਆਂ ਜਸਵੀਰ ਤਲਵਾੜਾ, ਸੰਜੀਵ ਧੂਤ, ਨਿਤਿਨ ਮਹਿਰਾ ਨੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾਂ ਮੰਚ ਦੇ ਬੈਨਰ ਹੇਠ ਕੈਬਨਿਟ ਮੰਤਰੀ ਡਾ. ਰਵਜੋਤ ਦੇ ਦਫ਼ਤਰ ਸਾਹਮਣੇ ਰੋਸ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦੇ ਆਪਣੇ ਚੋਣ ਵਾਅਦੇ ਤੋਂ ਭੱਜ ਗਈ ਹੈ ਤੇ ਚਾਰ ਸਾਲ ਬੀਤ ਜਾਣ ਬਾਅਦ ਵੀ ਆਪਣਾ ਹੀ ਪੁਰਾਣੀ ਪੈਨਸ਼ਨ ਬਹਾਲੀ ਦਾ 18 ਨਵੰਬਰ 2022 ਦਾ ਨੋਟੀਫ਼ਿਕੇਸ਼ਨ ਲਾਗੂ ਕਰਨਾ ਭੁੱਲ ਗਈ ਹੈ | ਸਰਕਾਰ ਦੀ ਵਾਅਦਾ-ਿਖ਼ਲਾਫ਼ੀ ਦੇ ਰੋਸ ਵਜੋਂ ਮੰਚ ਨੇ ਫ਼ੈਸਲੇ ਅਨੁਸਾਰ ਉਕਤ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸਾਂਝਾ ਮੰਚ ਦੇ ਆਗੂ ਤਿਲਕ ਰਾਜ, ਪਿ੍ਤਪਾਲ ਸਿੰਘ ਚੌਟਾਲਾ, ਸੁਰਜੀਤ ਰਾਜਾ, ਬਲਵੀਰ ਬਡੇਸਰੋਂ, ਪਿ੍ੰਸ ਗੜ੍ਹਦੀਵਾਲਾ ਨੇ ਦੱਸਿਆ ਕਿ ਸਰਕਾਰ ਹੁਣ ਮੁਲਾਜ਼ਮ ਮੰਗਾਂ ਨੂੰ ਅਣਗੌਲਿਆ ਤੇ ਲਗਾਤਾਰ ਅਣਡਿੱਠਾ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ 4 ਜੁਲਾਈ ਨੂੰ ਮੋਗਾ ਵਿਖੇ ਕਨਵੈੱਨਸ਼ਨ ਕੀਤੀ ਜਾਵੇਗੀ ਤੇ ਇਸ ਕਨਵੈੱਨਸ਼ਨ 'ਚ ਮੁੱਖ-ਮੰਤਰੀ ਤੇ ਵਿੱਤ-ਮੰਤਰੀ ਨੂੰ ਵਿਸ਼ੇਸ਼ ਸੱਦਾ ਦਿੱਤਾ ਜਾਵੇਗਾ ਤੇ ਜੇਕਰ ਮੁੱਖ-ਮੰਤਰੀ ਇਸ ਕਨਵੈੱਨਸ਼ਨ 'ਚ ਨਾ ਆਏ ਤਾਂ 23 ਅਗਸਤ ਨੂੰ ਪਿੰਡ ਸਤੌਜ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵਲੋਂ ਮਹਾਂ ਰੈਲੀ ਕੀਤੀ ਜਾਵੇਗੀ | ਇਸ ਮੌਕੇ ਸੁਨੀਲ ਸ਼ਰਮਾ, ਵਰਿੰਦਰ ਵਿੱਕੀ, ਸੱਤ ਪ੍ਰਕਾਸ਼, ਵਿਕਾਸ ਸ਼ਰਮਾ ਜ਼ਿਲ੍ਹਾ ਪ੍ਰੈੱਸ ਸਕੱਤਰ, ਰਜਤ ਮਹਾਜਨ, ਸਚਿਨ ਹੁਸ਼ਿਆਰਪੁਰ, ਮਨਮੋਹਨ ਤਲਵਾੜਾ, ਰਾਕੇਸ਼ ਪਰਮਾਰ, ਕਮਾਹੀ ਦੇਵੀ, ਸਚਿਨ ਗੜ੍ਹਦੀਵਾਲਾ, ਚਮਨ ਲਾਲ, ਸੁਖਦੇਵ ਲੈਕਚਰਾਰ, ਕਰਮਜੀਤ ਸਿੰਘ, ਉਪਿੰਦਰ ਸਿੰਘ, ਮਨੋਹਰ ਸਿੰਘ, ਲੈਕਚਰਾਰ ਅਮਰ ਸਿੰਘ, ਗੁਰਚਰਨ ਸਿੰਘ, ਨਰਿੰਦਰ ਅਜਨੋਹਾ, ਬਲਦੇਵ ਸਿੰਘ ਟਾਂਡਾ, ਪਰਮਜੀਤ ਕਾਤਿਬ, ਰਕੇਸ਼ ਟਾਂਡਾ, ਰਜਤ ਮਹਾਜਨ, ਸਰਬਜੀਤ ਸਿੰਘ, ਸਤੀਸ਼ ਕੁਮਾਰ, ਦਵਿੰਦਰ ਸਿੰਘ, ਮੁੱਖ ਅਧਿਆਪਕ ਅਮਨਦੀਪ ਹਾਜ਼ੀਪੁਰ, ਸਤੀਸ਼ ਮੁਕੇਰੀਆਂ, ਸਰਬਜੀਤ ਸਿੰਘ ਟਾਂਡਾ, ਮਨਪ੍ਰੀਤ ਸਿੰਘ ਕੋਟਲਾ ਨੌਧ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੰਨੀ ਓਬਰਾਏ ਸਵੈ ਰੁਜ਼ਗਾਰ ਯੋਜਨਾ ਦੇ ਤਹਿਤ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਛੇ ਥਾਵਾਂ 'ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ-ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।