05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਦਯਾਨੰਦ ਆਦਰਸ਼ ਵਿਦਿਆਲਯ ਦਸੂਹਾ 'ਚ ਹਵਨ ਯੱਗ ਕਰਵਾਇਆ

ਅਜੀਤ ਡੈਸਕ 29-05-2026
ਦਸੂਹਾ, 28 ਮਈ (ਕੌਸ਼ਲ)- ਦਯਾਨੰਦ ਆਦਰਸ਼ ਵਿਦਿਆਲਯ ਦਸੂਹਾ ਦਾ ਪ੍ਰਾਂਗਣ ਉਸ ਸਮੇਂ ਭਗਤੀ ਮਈ ਮਾਹੌਲ ਨਾਲ ਗੂੰਜ ਉੱਠਿਆ ਜਦੋਂ ਵਿਦਿਆਲਯ ਦੀ ਨਵੀਂ ਮੈਨੇਜਮੈਂਟ ਵੱਲੋਂ ਕਾਰਜਭਾਰ ਸੰਭਾਲਣ ਮੌਕੇ ਹਵਨ ਯੱਗ ਦਾ ਆਯੋਜਨ ਕੀਤਾ ਗਿਆ | ਇਸ ਧਾਰਮਿਕ ਸਮਾਗਮ ਦੌਰਾਨ ਵੇਦ ਮੰਤਰਾਂ ਦੇ ਉਚਾਰਨ ਨਾਲ ਸਮੂਹ ਵਾਤਾਵਰਨ ਅਧਿਆਤਮਿਕ ਰੰਗ ਵਿਚ ਰੰਗਿਆ ਨਜ਼ਰ ਆਇਆ | ਨਵੀਂ ਮੈਨੇਜਮੈਂਟ ਦੇ ਪ੍ਰਧਾਨ ਪਿ੍ੰਸੀਪਲ ਸੁਤੰਤਰ ਕੁਮਾਰ ਚੋਪੜਾ, ਮੈਨੇਜਰ ਐਡਵੋਕੇਟ ਪੁਨੀਤ ਬੱਸੀ ਅਤੇ ਸਕੱਤਰ ਰਮੇਸ਼ ਜਸਵਾਲ ਨੇ ਵਿਦਿਆਲਯ ਦੀ ਤਰੱਕੀ, ਵਿਦਿਆਰਥੀਆਂ ਦੇ ਚੰਗੇ ਭਵਿੱਖ ਅਤੇ ਸੰਸਥਾ ਦੀ ਚੜ੍ਹਦੀ ਕਲਾ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਹਵਨ ਯੱਗ ਵਿਚ ਸ਼ਿਰਕਤ ਕੀਤੀ | ਇਸ ਮੌਕੇ ਪਿ੍ੰਸੀਪਲ ਸੁਤੰਤਰ ਕੁਮਾਰ ਚੋਪੜਾ ਨੇ ਹਵਨ ਯੱਗ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਅਤੇ ਸਾਂਸਕਿ੍ਤਿਕ ਕਾਰਜ ਮਨੁੱਖ ਨੂੰ ਸਕਾਰਾਤਮਿਕ ਸੋਚ ਅਤੇ ਅਨੁਸ਼ਾਸਨ ਵੱਲ ਪ੍ਰੇਰਿਤ ਕਰਦੇ ਹਨ | ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਹੋਰ ਹਾਜ਼ਰ ਸ਼ਖ਼ਸੀਅਤਾਂ ਨੇ ਨਵੀਂ ਮੈਨੇਜਮੈਂਟ ਨੂੰ ਵਧਾਈ ਦਿੱਤੀ ਅਤੇ ਵਿਦਿਆਲਯ ਦੀ ਉੱਨਤੀ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ |
ਪਿਛਲੀ ਖ਼ਬਰ ਬਲਵਿੰਦਰ ਬਿੱਟੂ ਦਾ ਜ਼ਿਲ੍ਹਾ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਦੇ ਪ੍ਰਧਾਨ ਬਣਨ 'ਤੇ ਸਨਮਾਨ ਅਗਲੀ ਖ਼ਬਰ ਪਿੰਡ ਰਾਜਪੁਰ ਗਹੋਤ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ ਸਾਲਾਨਾ ਯਾਤਰਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।