05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਟੇਰਕਿਆਨਾ ਵਲੋਂ ਸ਼ਾਇਰ ਜਨਾਬ ਬਸ਼ੀਰ ਬਦਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 29-05-2026
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)-ਪ੍ਰਸਿੱਧ ਲੇਖਕ ਤੇ ਪੰਜਾਬੀ ਸ਼ਾਇਰ ਰਘਵੀਰ ਸਿੰਘ ਟੇਰਕਿਆਨਾ ਹੁਸ਼ਿਆਰਪੁਰ ਨੇ ਉਰਦੂ ਦੇ ਮਕਬੂਲ ਸ਼ਾਇਰ ਜਨਾਬ ਬਸ਼ੀਰ ਬਦਰ ਦੇ ਸਦੀਵੀ ਵਿਛੋੜੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੌਣੀ ਸਦੀ ਤੋਂ ਕਿਤਾਬੀ ਤੇ ਸਟੇਜੀ ਸ਼ਾਇਰੀ ਦੇ ਧਨੀ ਜਨਾਬ ਬਸ਼ੀਰ ਬਦਰ ਦੇਸ਼ ਵਿਦੇਸ਼ 'ਚ ਆਪਣੀ ਕਲਾ ਦਾ ਅੱਧੀ ਪੌਣੀ ਸਦੀ ਵਧੀਆ ਪ੍ਰਦਰਸ਼ਨ ਕਰਕੇ ਹੁਣ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ | ਟੇਰਕਿਆਨਾ ਨੇ ਕਿਹਾ ਕਿ ਜ਼ਿੰਦਗੀ ਦੇ ਹਰ ਪਹਿਲੂ 'ਤੇ ਬਸ਼ੀਰ ਬਦਰ ਦਾ ਲਿਖਿਆ ਕੋਈ ਨਾ ਕੋਈ ਸ਼ੇਅਰ ਮਿਲ ਹੀ ਜਾਂਦਾ ਹੈ | ਉਨ੍ਹਾਂ ਕਿਹਾ ਕਿ ਦਿਹਾਂਤ ਉਪਰੰਤ ਵੀ ਜਨਾਬ ਬਸ਼ੀਰ ਬਦਰ ਦੇ ਮਸ਼ਹੂਰ ਸ਼ੇਅਰ ਲੋਕਾਂ ਦੇ ਹਿਰਦਿਆਂ 'ਚ ਕਾਇਮ-ਦਾਇਮ ਰਹਿਣਗੇ, ਕਿਉਂਕਿ ਉਨ੍ਹਾਂ ਨੇ ਲਗਪਗ ਜ਼ਿੰਦਗੀ ਨਾਲ ਸੰਬੰਧਿਤ ਹਰ ਵਿਸ਼ੇ 'ਤੇ ਆਪਣੇ ਸ਼ੇਅਰ ਲਿਖੇ ਤੇ ਲੋਕਾਂ ਸਾਹਮਣੇ ਪੇਸ਼ ਕੀਤੇ |
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਨਿਯੁਕਤ ਭਾਜਪਾ ਪੰਜਾਬ 'ਚ ਹੋਰ ਮਜ਼ਬੂਤੀ ਹੋਵੇਗੀ-ਸੇਠੂ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਪ੍ਰਧਾਨ ਵਜੋਂ ਨਿਯੁਕਤੀ ਨਾਲ ਭਾਜਪਾ ਮਜ਼ਬੂਤ ਹੋਵੇਗੀ-ਸ਼ੰਭੂ ਨਾਥ ਭਾਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।