04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਿਧਾਇਕ ਘੁੰਮਣ ਵਲੋਂ ਪਿੰਡ ਪੱਤੀ ਸੰਸਾਰਪੁਰ ਨੂੰ 2 ਲੱਖ ਰੁਪਏ ਦਾ ਚੈੱਕ ਭੇਟ

ਅਜੀਤ ਡੈਸਕ 29-05-2026
ਦਸੂਹਾ, 28 ਮਈ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਪੱਤੀ ਸੰਸਾਰਪੁਰ ਨੂੰ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ | ਉਨ੍ਹਾਂ ਕਿਹਾ ਕਿ ਇਹ ਗਰਾਂਟ ਪਿੰਡ ਵਿਚ ਲਾਈਟਾਂ ਲਗਾਉਣ ਲਈ ਦਿੱਤੀ ਗਈ ਹੈ ਇਸ ਨਾਲ ਪਿੰਡ ਦੀਆਂ ਗਲੀਆਂ ਤੋਂ ਇਲਾਵਾ ਵੱਖ-ਵੱਖ ਸਥਾਨਾਂ 'ਤੇ ਲਾਈਟਾਂ ਲਗਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਪਿੰਡ ਵਿਚ ਪਾਣੀ ਦੇ ਨਿਕਾਸ ਲਈ ਜਲਦੀ ਹੀ ਹੱਲ ਕੀਤਾ ਜਾਵੇਗਾ ਜਦਕਿ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡ 'ਚ ਖੇਡ ਸਟੇਡੀਅਮ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਹਲਕੇ ਦੀ ਲਗਪਗ 60 ਤੋਂ ਵੱਧ ਪਿੰਡਾਂ 'ਚ ਖੇਡ ਸਟੇਡੀਅਮ ਬਣਾਏ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪਿੰਡ ਦਾ ਵਿਕਾਸ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਹੋਇਆ ਹੈ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਘੁੰਮਣ ਦਾ ਧੰਨਵਾਦ ਕੀਤਾ | ਇਸ ਮੌਕੇ ਮਮਤਾ ਦੇਵੀ ਸਰਪੰਚ ਪੱਤੀ ਸੰਸਾਰਪੁਰ, ਜਗਦੀਪ ਸਿੰਘ ਸੰਸਾਰਪੁਰ, ਪੰਚ ਗੁਰਦੀਪ ਕੋਰ, ਪੰਚ ਗੁਰਬਖਸ਼ ਸਿੰਘ, ਸਤਨਾਮ ਸਿੰਘ, ਜੋਗ ਰਾਜ ਸਿੰਘ, ਸਮਸੇਰ ਸਿੰਘ, ਸ਼ਿੰਗਾਰਾ ਸਿੰਘ, ਪੰਚ ਸੀਲਾ ਦੇਵੀ, ਪੰਚ ਸਭੱਦਰੋ ਦੇਵੀ ਸੰਸਾਰਪੁਰ, ਸੱਤਾ ਸੰਸਾਰਪੁਰ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਜਿੰਪਾ ਨੇ 'ਮੇਰੀ ਰਸੋਈ' ਯੋਜਨਾ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਅਗਲੀ ਖ਼ਬਰ ਜਥੇ. ਰਵਿੰਦਰ ਸਿੰਘ ਪਾਹੜਾ ਨੂੰ ਸਦਮਾ, ਛੋਟੇ ਭਰਾ ਤੇਜਾ ਸਿੰਘ ਦੀ ਹੋਈ ਬੇਵਕਤੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।