04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸ਼ਰਮਾ ਢਾਬੇ ਤੋਂ ਨਕਦੀ ਤੇ ਹੋਰ ਸਾਮਾਨ ਚੋਰੀ

ਅਜੀਤ ਡੈਸਕ 29-05-2026
ਦਸੂਹਾ, 28 ਮਈ (ਭੁੱਲਰ)-ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਹਾਜੀਪੁਰ ਚੌਕ ਦਸੂਹਾ ਵਿਖੇ ਸਥਿਤ ਸ਼ਰਮਾ ਢਾਬੇ 'ਤੇ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ | ਇਸ ਸੰਬੰਧੀ ਢਾਬੇ ਦੇ ਮਾਲਕ ਸੰਜੀਵ ਸ਼ਰਮਾ ਨੇ ਦੱਸਿਆ ਕਿ ਉਹ ਰਾਤ ਨੂੰ ਰੋਜ਼ਾਨਾ ਦੀ ਤਰ੍ਹਾਂ ਸ਼ਰਮਾ ਢਾਬਾ ਬੰਦ ਕਰਕੇ ਗਏ ਤੇ ਸਵੇਰੇ ਜਦੋਂ ਢਾਬੇ 'ਤੇ ਆਏ ਤਾਂ ਢਾਬੇ ਦਾ ਸਾਮਾਨ ਖਿਲਰਿਆ ਪਿਆ ਸੀ | ਉਨ੍ਹਾਂ ਦੱਸਿਆ ਕਿ ਅਣਪਛਾਤੇ ਚੋਰਾਂ ਵਲੋਂ ਗੱਲੇ ਵਿਚ ਪਈ ਲਗਪਗ 50 ਹਜ਼ਾਰ ਨਕਦੀ ਤੇ 1000 ਦੀ ਭਾਨ ਤੋਂ ਇਲਾਵਾ ਕੀਮਤੀ ਮੋਬਾਈਲ ਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਅਣਪਛਾਤੇ ਚੋਰਾਂ ਵਲੋਂ ਢਾਬੇ ਅੰਦਰ ਪਿਆ ਸਾਰਾ ਸਾਮਾਨ ਪੂਰੀ ਤਰ੍ਹਾਂ ਨਾਲ ਖਿਲਾਰਿਆ ਹੋਇਆ ਸੀ | ਉਨ੍ਹਾਂ ਨੇ ਦੱਸਿਆ ਕਿ ਇਸ ਸੰਬੰਧੀ ਥਾਣਾ ਦਸੂਹਾ ਵਿਖੇ ਲਿਖਤੀ ਸੂਚਨਾ ਦੇ ਦਿੱਤੀ ਗਈ | ਇਸ ਮੌਕੇ ਵਪਾਰ ਮੰਡਲ ਦਸੂਹਾ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਨੇ ਕਿਹਾ ਕਿ ਸ਼ਹਿਰ 'ਚ ਚੋਰੀਆਂ ਹੋਣ ਕਾਰਨ ਵਪਾਰੀ ਤੇ ਦੁਕਾਨਦਾਰ ਪ੍ਰੇਸ਼ਾਨ ਹਨ | ਉਨ੍ਹਾਂ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਗਈ ਬਿਨ੍ਹਾਂ ਕਿਸੇ ਦੇਰੀ ਦੀ ਅਣਪਛਾਤੇ ਚੋਰਾਂ ਨੂੰ ਤੁਰੰਤ ਫੜਿਆ ਜਾਵੇ | ਇਸ ਮੌਕੇ ਏ. ਐਸ. ਆਈ. ਅਮਰਿੰਦਰ ਸਿੰਘ ਨੇ ਦੱਸਿਆ ਕਿ ਢਾਬੇ ਦੇ ਮਾਲਕ ਸੰਜੀਵ ਸ਼ਰਮਾ ਦੀ ਸੂਚਨਾ ਦੇ ਅਧਾਰ 'ਤੇ ਅਗਲੀ ਕਾਨੂਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਵੱਖ-ਵੱਖ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ |
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਭਾਜਪਾ ਸੂਬੇ 'ਚ ਮਜ਼ਬੂਤ ਹੋਵੇਗੀ-ਲੌਂਗੀਆ ਅਗਲੀ ਖ਼ਬਰ ਖ਼ਾਲਸਾ ਕਾਲਜ ਦਾ ਐਮ. ਏ. ਅਰਥ-ਸ਼ਾਸਤਰ ਦੇ ਪਹਿਲਾ ਤੇ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।