06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਗਰ ਕੌਂਸਲ ਦਸੂਹਾ 'ਚ 'ਆਪ' ਉਮੀਦਵਾਰਾਂ ਦੀ ਜਿੱਤ, ਸਰਕਾਰ ਦੀਆਂ ਨੀਤੀਆਂ 'ਤੇ ਮੋਹਰ-ਵਿਧਾਇਕ ਘੁੰਮਣ

ਅਜੀਤ ਡੈਸਕ 31-05-2026
ਦਸੂਹਾ, 30 ਮਈ (ਭੁੱਲਰ)-ਨਗਰ ਕੌਂਸਲ ਦਸੂਹਾ ਦੀਆਂ ਚੋਣਾਂ 'ਚ 'ਆਪ' ਦੇ ਹੰੂਝਾ ਫੇਰ ਜਿੱਤ ਹੋਈ ਹੈ | 'ਆਪ' ਦੇ 13 ਤੇ ਕਾਂਗਰਸ ਦੇ 2 ਉਮੀਦਵਾਰ ਜੇਤੂ ਰਹੇ ਜਦਕਿ ਭਾਜਪਾ ਦਾ ਖਾਤਾ ਨਹੀਂ ਖੁੱਲਿ੍ਹਆ | ਇਸ ਮੌਕੇ ਚੋਣ ਨਤੀਜਿਆਂ 'ਚ 15 ਵਾਰਡਾਂ ਵਿਚੋਂ 13 ਵਾਰਡਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਸ਼ਾਨਦਾਰ ਜਿੱਤ ਤੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਫ਼ਤਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵਲੋਂ ਸੂਬੇ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ-ਪੱਖੀ ਨੀਤੀਆਂ ਕਰਕੇ ਹੀ ਨਗਰ ਕੌਂਸਲ ਦਸੂਹਾ ਦੀਆਂ ਚੋਣਾਂ 'ਚ ਜਿੱਤ ਹੋਈ ਹੈ | ਉਨ੍ਹਾਂ ਕਿਹਾ ਬਹੁਤ ਜਲਦੀ ਹੀ 'ਆਪ' ਦਾ ਨਗਰ ਕੌਂਸਲ ਪ੍ਰਧਾਨ ਬਣਾਇਆ ਜਾਵੇਗਾ | ਉਨ੍ਹਾਂ ਪਾਰਟੀ ਦੇ ਵਰਕਰਾਂ ਤੇ ਸਮਰਥਕਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਦਿਨ-ਰਾਤ ਇਕ ਕੀਤਾ ਤੇ ਉਮੀਦ ਵਾਰਾਂ ਨੂੰ ਵੱਡੀ ਜਿੱਤ ਦਿਵਾਈ | ਦਸੂਹਾ ਦੇ ਵਾਰਡ ਨੰਬਰ 1 ਤੋਂ 'ਆਪ' ਦੀ ਉਮੀਦਵਾਰ ਹਰਦੀਪ ਕੌਰ ਬਾਜਵਾ, ਵਾਰਡ ਨੰਬਰ 2 ਤੋਂ 'ਆਪ' ਉਮੀਦਵਾਰ ਜੋਗਿੰਦਰ ਪਾਲ ਸਿੰਘ ਨਿੱਕੂ, ਵਾਰਡ ਨੰਬਰ 3 ਤੋਂ 'ਆਪ' ਉਮੀਦਵਾਰ ਰਮਨਾ ਦੇਵੀ, ਵਾਰਡ ਨੰਬਰ 4 ਤੋਂ 'ਆਪ' ਉਮੀਦਵਾਰ ਤਰਨ ਖੁੱਲਰ, ਵਾਰਡ ਨੰਬਰ 5 ਤੋਂ ਕਾਂਗਰਸ ਦੇ ਉਮੀਦਵਾਰ ਨਿਤਿਕਾ, ਵਾਰਡ ਨੰਬਰ 6 ਤੋਂ 'ਆਪ' ਦੇ ਉਮੀਦਵਾਰ ਸੰਤੋਸ਼ ਕੁਮਾਰ, ਵਾਰਡ ਨੰਬਰ 7 ਤੋਂ ਕਾਂਗਰਸ ਉਮੀਦਵਾਰ ਚਰਨਜੀਤ ਕੌਰ ਪਤਨੀ ਭੁੱਲਾ ਸਿੰਘ ਰਾਣਾ, ਵਾਰਡ ਨੰਬਰ 8 ਤੋਂ 'ਆਪ' ਉਮੀਦਵਾਰ ਚਮਨ ਲਾਲ, ਵਾਰਡ ਨੰਬਰ 9 ਤੋਂ 'ਆਪ' ਉਮੀਦਵਾਰ ਰਣਜੀਤ ਕੌਰ, ਵਾਰਡ ਨੰਬਰ 10 ਤੋਂ 'ਆਪ' ਉਮੀਦਵਾਰ ਹਰਵਿੰਦਰ ਸਿੰਘ ਕਾਹਲੋਂ, ਵਾਰਡ ਨੰਬਰ 11 ਤੋਂ 'ਆਪ' ਉਮੀਦਵਾਰ ਸੁਖਵਿੰਦਰ ਕੌਰ, ਵਾਰਡ ਨੰਬਰ 12 ਤੋਂ 'ਆਪ' ਉਮੀਦਵਾਰ ਚੰਦਰਸ਼ੇਖਰ ਬੰਟੀ, ਵਾਰਡ ਨੰਬਰ 13 ਤੋਂ 'ਆਪ' ਉਮੀਦਵਾਰ ਕੁਲਵਿੰਦਰ ਕੌਰ, ਵਾਰਡ ਨੰਬਰ 14 ਤੋਂ 'ਆਪ' ਉਮੀਦਵਾਰ ਅਮਨਪ੍ਰੀਤ ਸਿੰਘ ਸੋਨੂੰ ਖ਼ਾਲਸਾ ਤੇ ਵਾਰਡ ਨੰਬਰ 15 ਤੋਂ ਆਪ ਉਮੀਦਵਾਰ ਸੁਨੀਤਾ ਜੇਤੂ ਰਹੇ | ਦੂਜੇ ਪਾਸੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਰੁਣ ਕੁਮਾਰ ਮਿੱਕੀ ਡੋਗਰਾ, ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ, ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੋਫੈਸਰ ਬਲਦੇਵ ਸਿੰਘ ਬੱਲੀ, ਬਲਾਕ ਪ੍ਰਧਾਨ ਪਰਮਿੰਦਰ ਕੁਮਾਰ ਬਿੱਟੂ ਤੇ ਹੋਰ ਕਾਂਗਰਸੀ ਆਗੂਆਂ ਨੇ ਵਾਰਡ ਨੰਬਰ 7 ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਕੌਰ ਤੇ ਵਾਰਡ ਨੰਬਰ 5 ਤੋਂ ਕਾਂਗਰਸੀ ਉਮੀਦਵਾਰ ਨਿਤਿਕਾ ਨੂੰ ਜਿਤਾਉਣ ਲਈ ਵੋਟਰਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਡੀ. ਈ. ਓ. ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਮੈਗਾ ਪੀ. ਟੀ. ਐਮ. ਦਾ ਲਿਆ ਜਾਇਜ਼ਾ ਅਗਲੀ ਖ਼ਬਰ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਤੇ ਭੱਤੇ ਬਹਾਲੀ ਮੋਰਚੇ ਵਲੋਂ ਚੰਡੀਗੜ੍ਹ 'ਚ ਰੋਸ ਮਾਰਚ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।