06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਡੀ. ਈ. ਓ. ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਮੈਗਾ ਪੀ. ਟੀ. ਐਮ. ਦਾ ਲਿਆ ਜਾਇਜ਼ਾ

ਅਜੀਤ ਡੈਸਕ 31-05-2026
ਹੁਸ਼ਿਆਰਪੁਰ, 30 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ.) ਹਰਜਿੰਦਰ ਕੌਰ ਵਲੋਂ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਕਰਵਾਈ ਮੈਗਾ ਪੀ. ਟੀ. ਐਮ. (ਮਾਪੇ-ਅਧਿਆਪਕ ਮੀਟਿੰਗ) ਦਾ ਜਾਇਜ਼ਾ ਲਿਆ ਗਿਆ | ਇਸ ਵਿਸ਼ੇਸ਼ ਪ੍ਰੋਗਰਾਮ 'ਚ ਕਰੀਬ 52 ਹਜ਼ਾਰ ਮਾਪਿਆਂ ਨੇ ਭਾਗ ਲੈ ਕੇ ਸਰਕਾਰੀ ਸਕੂਲਾਂ ਪ੍ਰਤੀ ਆਪਣਾ ਭਰੋਸਾ ਜਿਤਾਇਆ | ਅਧਿਆਪਕਾਂ ਨੇ ਬੱਚਿਆਂ ਦੀ ਪੜ੍ਹਾਈ, ਹਾਜ਼ਰੀ ਅਤੇ ਪ੍ਰਦਰਸ਼ਨ ਸੰਬੰਧੀ ਮਾਪਿਆਂ ਨਾਲ ਵਿਸਥਾਰ ਵਿਚ ਚਰਚਾ ਕੀਤੀ, ਜਦਕਿ ਮਾਪਿਆਂ ਨੇ ਵੀ ਆਪਣੇ ਸੁਝਾਅ ਸਾਂਝੇ ਕੀਤੇ | ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ.) ਹਰਜਿੰਦਰ ਕੌਰ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨਾਲ ਸਿੱਧਾ ਸੰਵਾਦ ਕਰਦਿਆਂ ਸਕੂਲਾਂ 'ਚ ਸਿੱਖਿਆ ਪ੍ਰਣਾਲੀ, ਸਫ਼ਾਈ, ਮਿਡ-ਡੇ ਮੀਲ ਅਤੇ ਹੋਰ ਸਹੂਲਤਾਂ ਦੀ ਸਮੀਖਿਆ ਕੀਤੀ | ਉਨ੍ਹਾਂ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜ਼ਮੀਨ 'ਤੇ ਬੈਠ ਕੇ ਮਿਡ-ਡੇ ਮੀਲ ਖਾਣਾ ਖਾਧਾ | ਇਸ ਮੌਕੇ ਵੱਖ-ਵੱਖ ਸਕੂਲਾਂ 'ਚ ਕਰਵਾਏ ਵਿਸ਼ੇਸ਼ ਪ੍ਰੋਗਰਾਮ 'ਚ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ |
ਪਿਛਲੀ ਖ਼ਬਰ ਗੈਰ-ਵਿੱਦਿਅਕ ਡਿਊਟੀਆਂ ਬਹਾਨੇ ਅਧਿਆਪਕਾਂ 'ਤੇ ਅੱਤਿਆਚਾਰ ਕਰਨਾ ਬੰਦ ਕਰੇ ਪੰਜਾਬ ਸਰਕਾਰ-ਜੀ. ਟੀ. ਯੂ. ਪੰਜਾਬ ਅਗਲੀ ਖ਼ਬਰ ਨਗਰ ਕੌਂਸਲ ਦਸੂਹਾ 'ਚ 'ਆਪ' ਉਮੀਦਵਾਰਾਂ ਦੀ ਜਿੱਤ, ਸਰਕਾਰ ਦੀਆਂ ਨੀਤੀਆਂ 'ਤੇ ਮੋਹਰ-ਵਿਧਾਇਕ ਘੁੰਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।