06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਗੈਰ-ਵਿੱਦਿਅਕ ਡਿਊਟੀਆਂ ਬਹਾਨੇ ਅਧਿਆਪਕਾਂ 'ਤੇ ਅੱਤਿਆਚਾਰ ਕਰਨਾ ਬੰਦ ਕਰੇ ਪੰਜਾਬ ਸਰਕਾਰ-ਜੀ. ਟੀ. ਯੂ. ਪੰਜਾਬ

ਅਜੀਤ ਡੈਸਕ 31-05-2026
ਮੁਕੇਰੀਆਂ, 30 ਮਈ (ਰਾਮਗੜ੍ਹੀਆ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਰਜਤ ਮਹਾਜਨ ਅਤੇ ਸਹਾਇਕ ਪੈੱ੍ਰਸ ਸਕੱਤਰ ਸਤੀਸ਼ ਕੁਮਾਰ ਨੇ ਇਕ ਅਹਿਮ ਮੀਟਿੰਗ ਵਿਚ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ 'ਤੇ ਕਈ ਤਰ੍ਹਾਂ ਦੀਆਂ ਗੈਰ-ਵਿਦਿਅਕ ਡਿਊਟੀਆਂ ਮੜ੍ਹ ਕੇ ਅਧਿਆਪਕਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ | ਆਗੂਆਂ ਨੇ ਆਖਿਆ ਕਿ ਅਧਿਆਪਕਾਂ ਨੂੰ ਕਈ ਤਰ੍ਹਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਜਿਵੇਂ ਬੀਮਾ ਕਾਰਡ ਯੋਜਨਾ, ਡਰੱਗ ਸੈਂਸਸ, ਬੀ. ਐਲ. ਓ., ਇਲੈੱਕਸ਼ਨ ਡਿਊਟੀ, ਐੱਸ. ਆਈ. ਆਰ. ਦਾ ਕੰਮ, ਪਰਾਲੀ ਸਾੜਨ ਸੰਬੰਧੀ ਡਿਊਟੀ, ਸੈਂਸਸ ਤੇ ਸਕੂਲਾਂ 'ਚ ਕਈ ਤਰ੍ਹਾਂ ਦੇ ਹੋਰ ਗੈਰ ਵਿਗਿਆਨਕ ਪ੍ਰਾਜੈਕਟ ਜਿਵੇਂ ਮਿਸ਼ਨ ਸਮਰੱਥ, ਚਾਨਣ-ਰਿਸ਼ਮਾਂ, ਡਿਟੋਲ ਪ੍ਰਾਜੈਕਟ ਆਦਿ ਅਨੇਕਾਂ ਪ੍ਰਕਾਰ ਦੇ ਗੈਰ-ਵਿੱਦਿਅਕ ਪ੍ਰਾਜੈਕਟ ਚਲਾ ਕੇ ਅਧਿਆਪਕਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਪੰਜਾਬ ਦਾ ਸਿੱਖਿਆ ਮਹਿਕਮਾ ਇਹ ਸਭ ਕੁੱਝ ਦੇਖ ਕੇ ਮੂਕ ਦਰਸ਼ਕ ਬਣ ਬੈਠਾ ਹੈ | ਅਧਿਆਪਕ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਮੰਤਰੀ ਇਸ ਸਭ ਦਾ ਵਿਰੋਧ ਕਰਨ ਦੀ ਬਜਾਏ ਕਿਸੇ ਹੋਰ ਹੀ ਦੁਨੀਆ 'ਚ ਗੁਆਚਾ ਜਾਪਦਾ ਹੈ | ਅਧਿਆਪਕ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਧਿਆਪਕ ਤੇ ਸਿੱਖਿਆ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ 2 ਜੂਨ ਨੂੰ ਮੁਹਾਲੀ ਦੇ ਵਿੱਦਿਆ ਭਵਨ ਵਿਖੇ ਜ਼ਬਰਦਸਤ ਰੋਸ ਰੈਲੀ ਤੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ | ਇਸ ਮੌਕੇ ਅਧਿਆਪਕ ਆਗੂ ਲੈਕਚਰਾਰ ਮਨਜੀਤ ਸਿੰਘ, ਬਲਵਿੰਦਰ ਟਾਕ, ਬਿ੍ਜ ਮੋਹਨ, ਰਿਸ਼ਵ ਦੇਵ, ਪਰਸ ਰਾਮ, ਰਮਾਕਾਂਤ, ਵਿਨੋਦ ਕੁਮਾਰ, ਗੁਰਪਾਲ ਸਿੰਘ, ਅਨਿਲ ਭੰਗਾਲਾ, ਰਕੇਸ਼ ਸੰਗੋਤਰਾ, ਰਾਜੇਸ਼ ਸੰਗੋਤਰਾ ਸਮੇਤ ਵੱਡੀ ਗਿਣਤੀ 'ਚ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਮਾਪੇ ਐਚ. ਪੀ. ਵੀ. ਟੀਕਾਕਰਨ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ-ਆਸ਼ਿਕਾ ਜੈਨ ਅਗਲੀ ਖ਼ਬਰ ਡੀ. ਈ. ਓ. ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਮੈਗਾ ਪੀ. ਟੀ. ਐਮ. ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।