07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

'ਆਪ' ਵਲੋਂ ਸ਼ਾਮਚੁਰਾਸੀ ਨਗਰ ਕੌਂਸਲ ਦੇ 9 ਵਾਰਡਾਂ ਦੇ ਉਮੀਦਵਾਰਾਂ ਦੀ ਸੂਚੀ ਜਾਰੀ

ਅਜੀਤ ਡੈਸਕ 31-05-2026
ਸ਼ਾਮਚੁਰਾਸੀ, 30 ਮਈ (ਗੁਰਮੀਤ ਸਿੰਘ ਖ਼ਾਨਪੁਰੀ)-13 ਜੂਨ ਨੂੰ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਕਸਬਾ ਸ਼ਾਮਚੁਰਾਸੀ 'ਚ ਵੱਖ-ਵੱਖ ਪਾਰਟੀਆਂ ਵਲੋਂ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸ ਮੌਕੇ ਆਮ ਆਦਮੀ ਪਾਰਟੀ ਵਲੋਂ ਕਸਬਾ ਸ਼ਾਮਚੁਰਾਸੀ ਦੇ 9 ਵਾਰਡਾਂ ਤੋਂ ਚੋਣ ਲੜਨ ਵਾਲੇ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ | ਇਸ ਸੰਬੰਧੀ ਸ਼ਾਮਚੁਰਾਸੀ ਤੋਂ 'ਆਪ' ਦੇ ਸੀਨੀਅਰ ਆਗੂ ਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਡਾ. ਨਿਰਮਲ ਕੁਮਾਰ ਨੇ ਦੱਸਿਆ ਕਿ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਸਹਿਮਤੀ ਨਾਲ ਨਗਰ ਕੌਂਸਲ ਸ਼ਾਮਚੁਰਾਸੀ ਦੇ 9 ਵਾਰਡਾਂ ਦੇ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਅਨੁਸਾਰ ਨਗਰ ਕੌਂਸਲ ਸ਼ਾਮਚੁਰਾਸੀ ਦੇ ਵਾਰਡ ਨੰਬਰ 1 ਤੋਂ ਹਰਭਜਨ ਕੌਰ, ਵਾਰਡ ਨੰਬਰ 2 ਤੋਂ ਮਿੰਦੋਂ, ਵਾਰਡ ਨੰਬਰ 3 ਰਵਿੰਦਰ ਕੁਮਾਰ ਬਿੱਲੂ, ਵਾਰਡ ਨੰਬਰ 4 ਤੋਂ ਕੁਲਵਿੰਦਰ ਕੌਰ, ਵਾਰਡ ਨੰਬਰ 5 ਤੋਂ ਡਾ. ਨਿਰਮਲ ਕੁਮਾਰ, ਵਾਰਡ ਨੰਬਰ 6 ਤੋਂ ਰਣਧੀਰ ਸਿੰਘ ਫਲੌਰਾ, ਵਾਰਡ ਨੰਬਰ 7 ਤੋਂ ਹਰਮੇਸ਼ ਲਾਲ ਮੋਗਾ, ਵਾਰਡ ਨੰਬਰ 8 ਪੂਜਾ ਰਾਣੀ ਤੇ ਵਾਰਡ ਨੰਬਰ 9 ਤੋਂ ਊਸ਼ਾ ਸਹੋਤਾ ਚੋਣ ਲੜਨਗੇ |
ਪਿਛਲੀ ਖ਼ਬਰ ਨਾਰੂ ਨੰਗਲ ਸਕੂਲ 'ਚ 'ਸਿੱਖਿਆ ਦਾ ਮਹਾਂ ਜਸ਼ਨ' ਮਨਾਇਆ ਅਗਲੀ ਖ਼ਬਰ ਮੀਂਹ ਨੇ ਗਰਮੀ ਤੋਂ ਦਵਾਈ ਰਾਹਤ, ਝੋਨੇ ਦੀ ਪਨੀਰੀ ਲਈ ਲਾਹੇਵੰਦ-ਕਿਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।