07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਾਰੂ ਨੰਗਲ ਸਕੂਲ 'ਚ 'ਸਿੱਖਿਆ ਦਾ ਮਹਾਂ ਜਸ਼ਨ' ਮਨਾਇਆ

ਅਜੀਤ ਡੈਸਕ 31-05-2026
ਹੁਸ਼ਿਆਰਪੁਰ, 30 ਮਈ (ਬਲਜਿੰਦਰਪਾਲ ਸਿੰਘ)-ਅੱਜ ਮਿਤੀ 30 ਮਈ 2026 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਵਿਖੇ ਮੈਗਾ ਪੀ.ਟੀ.ਐਮ. ਅਤੇ ਮਾਪਿਆਂ ਦੀ ਵਰਕਸ਼ਾਪ ਰਾਹੀਂ 'ਸਿੱਖਿਆ ਦਾ ਮਹਾਂ ਜਸ਼ਨ' ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਸ਼ੈਲੇਂਦਰ ਠਾਕੁਰ ਨੇ ਦੱਸਿਆ ਕਿ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ, ਸਿੱਖਿਆ ਮੰਤਰਾਲਾ, ਭਾਰਤ ਸਰਕਾਰ ਵਲੋਂ ਜਾਰੀ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈੱਕਸ (ਪੀ.ਜੀ.ਆਈ.) 2.0 ਤਹਿਤ ਜਾਰੀ ਰਿਪੋਰਟ 'ਚ ਪੰਜਾਬ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਤੋਂ ਇਲਾਵਾ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿਚ ਵੀ ਪੰਜਾਬ ਨੇ ਪਹਿਲਾ ਸਥਾਨ ਅਤੇ ਪ੍ਰਚੇਸ਼ਟਾ ਗ੍ਰੇਡ-1 ਹਾਸਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਦੱਸਿਆ ਕਿ ਇਸ ਮੈਗਾ ਪੀ.ਟੀ.ਐਮ. ਅਤੇ ਮਾਪਿਆਂ ਦੀ ਵਰਕਸ਼ਾਪ ਦਾ ਮੁੱਖ ਉਦੇਸ਼ ਨੀਤੀ ਆਯੋਗ ਵਲੋਂ ਜਾਰੀ ਸਕੂਲ ਸਿੱਖਿਆ ਗੁਣਵੱਤਾ ਰਿਪੋਰਟ ਵਿਚ ਪੰਜਾਬ ਦੇ ਪਹਿਲਾ ਸਥਾਨ ਪ੍ਰਾਪਤ ਕਰਨ ਲਈ ਸਕੂਲਾਂ ਵਿਚ ਕੰਮ ਕਰਦੇ ਸਮੂਹ ਸਟਾਫ਼ ਵਲੋਂ ਕੀਤੀ ਮਿਹਨਤ ਦੀ ਹੌਂਸਲਾ ਅਫ਼ਜ਼ਾਈ ਕਰਨਾ ਅਤੇ ਮਾਪਿਆਂ ਤੱਕ ਇਸ ਜਾਣਕਾਰੀ ਨੂੰ ਸਾਂਝਾ ਕਰਨਾ ਹੈ | ਇਸ ਮੌਕੇ ਬੋਰਡ ਪਰੀਖਿਆਵਾਂ 'ਚ ਸਕੂਲ ਪੱਧਰ 'ਤੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਨਾਰੂ ਨੰਗਲ ਊਸ਼ਾ ਕੁਮਾਰੀ, ਸਰਪੰਚ ਧੀਰੋਵਾਲ ਬਲਵੀਰ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਪਿ੍ੰਸੀਪਲ ਸ਼ੈਲੇਂਦਰ ਠਾਕੁਰ ਅਤੇ ਸਮੂਹ ਸਟਾਫ਼ ਵਲੋਂ ਸਾਰੇ ਮਾਪਿਆਂ ਅਤੇ ਪਤਵੰਤੇ ਸੱਜਣਾਂ ਦਾ ਸਕੂਲ ਆਉਣ 'ਤੇ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ 30 ਰੋਜ਼ਾ ਜ਼ਿਲ੍ਹਾ ਪੱਧਰੀ ਗਤਕਾ, ਦਸਤਾਰ ਤੇ ਦੁਮਾਲਾ ਸਿਖਲਾਈ ਕੈਂਪ ਭਲਕੇ ਸ਼... ਅਗਲੀ ਖ਼ਬਰ 'ਆਪ' ਵਲੋਂ ਸ਼ਾਮਚੁਰਾਸੀ ਨਗਰ ਕੌਂਸਲ ਦੇ 9 ਵਾਰਡਾਂ ਦੇ ਉਮੀਦਵਾਰਾਂ ਦੀ ਸੂਚੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।