14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪਿੰਡ ਕੁੱਕੜਾਂ 'ਚ ਖ਼ਾਲਸਾ ਕਾਲਜ ਮਾਹਿਲਪੁਰ ਦੇ ਦਾਖ਼ਲਾ ਕੇਂਦਰ ਦਾ ਉਦਘਾਟਨ

ਅਜੀਤ ਡੈਸਕ 01-06-2026
ਮਾਹਿਲਪੁਰ, 31 ਮਈ (ਰਜਿੰਦਰ ਸਿੰਘ)-ਖ਼ਾਲਸਾ ਕਾਲਜ ਮਾਹਿਲਪੁਰ ਵਲੋਂ ਨਵੇਂ ਸੈਸ਼ਨ 2026-27 'ਚ ਦਾਖ਼ਲੇ ਸੰਬੰਧੀ ਖੇਤਰ ਦੇ ਕਸਬਾ ਸੈਲਾ ਖ਼ੁਰਦ ਅਧੀਨ ਪੈਂਦੇ ਪਿੰਡ ਕੁੱਕੜਾਂ ਦੇ ਬੱਸ ਅੱਡਾ ਨੇੜੇ ਸੀ. ਐੱਸ. ਸੀ. ਸੈਂਟਰ ਵਿਖੇ ਵਿਦਿਆਰਥੀਆਂ ਦੀ ਕਰੀਅਰ ਸੇਧ ਤੇ ਕਾਊਾਸਲਿੰਗ ਦੀ ਸਹੂਲਤ ਲਈ ਵਿਸ਼ੇਸ਼ ਦਾਖ਼ਲਾ ਕੇਂਦਰ ਖੋਲਿ੍ਹਆ | ਦਾਖ਼ਲਾ ਕੇਂਦਰ ਦਾ ਉਦਘਾਟਨ ਕਾਲਜ ਦੇ ਪਿ੍ੰ. ਡਾ. ਪਰਵਿੰਦਰ ਸਿੰਘ ਤੇ ਪਿੰਡ ਦੀਆਂ ਮੁਹਤਬਰ ਸ਼ਖ਼ਸੀਅਤਾਂ ਦੀ ਹਾਜ਼ਰੀ 'ਚ ਪਿੰਡ ਦੀ ਮਹਿਲਾ ਸਰਪੰਚ ਮੈਡਮ ਸਵੀਟੀ ਨੇ ਕੀਤਾ | ਇਸ ਮੌਕੇ ਡਾ. ਜੇ. ਬੀ. ਸੇਖੋਂ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ ਅਤੇ ਕਾਲਜ ਵਲੋਂ ਇਲਾਕੇ ਦੇ ਵਿਕਾਸ ਵਿਚ ਪਾਏ ਯੋਗਦਾਨ ਬਾਰੇ ਦੱਸਿਆ | ਕਾਲਜ ਦੇ ਪਿ੍ੰਸੀਪਲ ਡਾ ਪਰਵਿੰਦਰ ਸਿੰਘ ਨੇ ਨਵੇਂ ਸ਼ੁਰੂ ਹੋ ਰਹੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਕਾਲਜ ਵਿਚ ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਦੀ ਵਿਸ਼ੇਸ਼ ਆਰਥਿਕ ਮਦਦ, ਵੱਖ-ਵੱਖ ਵਜ਼ੀਫ਼ਾ ਰਾਸ਼ੀਆਂ ਸਮੇਤ ਆਧੁਨਿਕ ਸਹੂਲਤਾਂ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਮਦਦਗਾਰ ਸਾਬਤ ਹੋ ਰਹੀਆਂ ਹਨ | ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਤੇ ਸਮਾਜ ਸੇਵੀ ਜੁਝਾਰ ਸਿੰਘ ਸਨੀ ਨਾਗਰਾ ਨੇ ਆਪਣੇ ਸੰਬੋਧਨ 'ਚ ਸੰਸਥਾ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ | ਇਸ ਮੌਕੇ ਪੰਚ ਗਗਨਵੀਰ ਸਿੰਘ, ਕਸ਼ਮੀਰ ਸਿੰਘ, ਸਤਵਿੰਦਰ ਸਿੰਘ, ਡਾ. ਗੁਰਮੁਖ ਸਿੰਘ, ਜੋਗਾ ਸਿੰਘ ਜੋਗੀ, ਦਵਿੰਦਰ ਸਿੰਘ ਫ਼ੌਜੀ, ਸੁਖਵੀਰ ਸਿੰਘ ਭੱਟੀ, ਪਰਮਜੀਤ ਸਿੰਘ ਭਰੋਵਾਲ ਸਮੇਤ ਕਾਲਜ ਦਾ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਸੜਕ ਹਾਦਸੇ 'ਚ 1 ਦੀ ਮੌਤ, 1 ਜ਼ਖ਼ਮੀ ਅਗਲੀ ਖ਼ਬਰ ਰਾਇ ਸਾਹਿਬ ਚੌਧਰੀ ਗਿਆਨ ਸਿੰਘ ਵਲੋਂ ਦਿਖਾਏ ਗਏ ਮਾਰਗ 'ਤੇ ਚੱਲਣਾ ਹੀ ਸੱਚੀ ਸ਼ਰਧਾਂਜਲੀ-ਨਿਰਮਲ ਸਿੰਘ ਆਸਫੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।