14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

36 ਲੱਖ ਦੇ ਫ਼ੰਡ ਨਾਲ ਬੋਹਣ ਸਕੂਲ ਦਾ ਬੁਨਿਆਦੀ ਢਾਂਚਾ ਹੋਵੇਗਾ ਮਜ਼ਬੂਤ-ਡਾ. ਇਸ਼ਾਂਕ ਕੁਮਾਰ

ਅਜੀਤ ਡੈਸਕ 01-06-2026
ਹੁਸ਼ਿਆਰਪੁਰ, 31 ਮਈ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਵਿਚ ਮੈਗਾ ਪੀਟੀਐਮ (ਮਾਪੇ-ਅਧਿਆਪਕ ਮੀਟਿੰਗ) ਦਾ ਆਯੋਜਨ ਕੀਤਾ | ਇਸ ਮੌਕੇ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਮਾਪਿਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਰੂਬਰੂ ਹੋਏ | ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਮੈਗਾ ਪੀ. ਟੀ. ਐਮ. ਇਕ ਵੱਡਾ ਮੰਚ ਬਣ ਕੇ ਸਾਹਮਣੇ ਆਈ ਹੈ, ਜਿਸ 'ਚ ਅਧਿਆਪਕਾਂ, ਮਾਪੇ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਤੇ ਭਰਪੂਰ ਭਾਗੀਦਾਰੀ ਨਾਲ ਇਸ ਨੂੰ ਸਫਲ ਬਣਾਇਆ ਹੈ | ਡਾ. ਇਸ਼ਾਂਕ ਨੇ ਜਾਣਕਾਰੀ ਦਿੱਤੀ ਕਿ ਬੋਹਣ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਕਾਰਜਾਂ ਲਈ 36 ਲੱਖ ਦੀਆਂ ਗ੍ਰਾਂਟਾਂ ਵੀ ਪ੍ਰਦਾਨ ਕੀਤੀਆਂ ਗਈਆਂ ਹਨ | ਸਕੂਲ 'ਚ ਨਵੇਂ ਕਲਾਸ-ਰੂਮਾਂ ਦੀ ਉਸਾਰੀ 13 ਲੱਖ ਦੀ ਗਰਾਂਟ ਨਾਲ ਕੀਤੀ ਗਈ, ਲਾਇਬ੍ਰੇਰੀ ਦੀ ਉਸਾਰੀ ਲਈ ਵੀ 13 ਲੱਖ ਰੁਪਏ ਤੇ ਸਕੂਲ ਹਾਲ ਦੇ ਨਿਰਮਾਣ ਲਈ 10 ਲੱਖ ਰੁਪਏ ਦਿੱਤੇ ਗਏ ਹਨ, ਜਿਸ ਨਾਲ ਇਨ੍ਹਾਂ ਦਾ ਕੰਮ ਜਾਰੀ ਹੈ | ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਨਵੀਂ ਤਕਨੀਕ ਨਾਲ, ਅਤਿ ਆਧੁਨਿਕ ਬਣਾਉਣ ਲਈ ਸਕੂਲ ਨੂੰ 2 ਐਲ. ਈ. ਡੀ. ਤੇ 8 ਕੰਪਿਊਟਰ ਵੀ ਮੁਹੱਈਆ ਕਰਵਾਏ ਗਏ ਹਨ | ਸਕੂਲ ਦੀ ਪਿ੍ੰ. ਮਲਕੀਤ ਕੌਰ ਨੇ ਮੁੱਖ ਮਹਿਮਾਨ ਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ | ਇਸ ਮੌਕੇ ਚੇਅਰਪਰਸਨ ਰਣਜੀਤ ਕੌਰ, ਬਲਾਕ ਸੰਮਤੀ ਚੇਅਰਮੈਨ ਕੁਲਵਿੰਦਰ ਕੌਰ, ਹਲਕਾ ਇੰਚਾਰਜ ਕਿਸਾਨ ਵਿੰਗ ਪਰਮਿੰਦਰ ਸਿੰਘ, ਐੱਸ. ਐੱਮ. ਸੀ. ਮੈਂਬਰ ਸੰਦੀਪ ਸੈਣੀ ਤੇ ਕੁਲਜਿੰਦਰ ਸਿੰਘ, ਲੈਕਚਰਾਰ ਪ੍ਰਭਜੋਤ ਸਿੰਘ, ਲੈਕਚਰਾਰ ਮੁਨੀਸ਼ ਮੋਦਗਿਲ, ਲੈਕਚਰਾਰ ਗੁਰਪ੍ਰੀਤ ਕੌਰ, ਲੈਕਚਰਾਰ ਹਰਵਿੰਦਰ ਕੌਰ, ਸਟੇਜ ਸਕੱਤਰ ਹਰਕਮਲ ਕੌਰ ਅਤੇ ਏ. ਸੀ. ਟੀ. ਮੁਕੇਸ਼ ਕੁਮਾਰ ਸਮੇਤ ਵੱਡੀ ਗਿਣਤੀ 'ਚ ਮਾਪੇ, ਅਧਿਆਪਕ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਧੁੱਗਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ 4 ਨੂੰ ਅਗਲੀ ਖ਼ਬਰ ਸੜਕ ਹਾਦਸੇ 'ਚ 1 ਦੀ ਮੌਤ, 1 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।