17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕੈਂਬਰਿਜ ਸਕੂਲ ਆਦਮਵਾਲ ਵਲੋਂ ਵਿਦਿਆਰਥੀਆਂ ਦਾ ਵਿੱਦਿਅਕ ਦੌਰਾ

ਅਜੀਤ ਡੈਸਕ 02-06-2026
ਹੁਸ਼ਿਆਰਪੁਰ, 1 ਜੂਨ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਲੋਂ ਪਿ੍ੰਸੀਪਲ ਅਮਨ ਕੁਮਾਰ ਕਨਵਰ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਡਰੀਮਲੈਂਡ ਵਾਟਰ ਪਾਰਕ, ਭੋਗਪੁਰ (ਜਲੰਧਰ) ਦਾ 1 ਰੋਜ਼ਾ ਵਿੱਦਿਅਕ ਤੇ ਮਨੋਰੰਜਕ ਦੌਰਾ ਕਰਵਾਇਆ | ਇਹ ਦੌਰਾ ਸਕੂਲ 'ਚ ਮਨਾਏ ਸਮਰ ਫੀਏਸਟਾ 2026 ਦਾ ਸਮਾਪਤੀ ਸਮਾਗਮ ਸੀ | ਵਿਦਿਆਰਥੀ ਸਵੇਰੇ ਵਾਟਰ ਪਾਰਕ ਪਹੁੰਚੇ, ਜਿਥੇ ਉਨ੍ਹਾਂ ਨੇ ਵੱਖ-ਵੱਖ ਵਾਟਰ ਰਾਈਡਾਂ ਤੇ ਮਨੋਰੰਜਕ ਗਤੀਵਿਧੀਆਂ ਦਾ ਭਰਪੂਰ ਆਨੰਦ ਮਾਣਿਆ | ਪਾਰਕ 'ਚ ਮੌਜੂਦ ਵਾਟਰ ਰਾਈਡਾਂ, ਝੂਲੇ, ਟੌਇ ਟਰੇਨ, ਟੌਇ ਕਾਰਾਂ, ਮੈਰੀ-ਗੋ-ਰਾਊਾਡ, ਰੋਲਰ ਕੋਸਟਰ ਤੇ ਹੋਰ ਕਈ ਮਨੋਰੰਜਕ ਸਾਧਨ ਵਿਦਿਆਰਥੀਆਂ ਲਈ ਖ਼ਾਸ ਆਕਰਸ਼ਨ ਦਾ ਕੇਂਦਰ ਰਹੇ | ਵਿਦਿਆਰਥੀਆਂ ਨੇ ਆਪਣੇ ਦੋਸਤਾਂ ਤੇ ਅਧਿਆਪਕਾਂ ਨਾਲ ਖ਼ੁਸ਼ਗਵਾਰ ਪਲ ਬਿਤਾਏ ਅਤੇ ਖ਼ੁਸ਼ੀ ਅਤੇ ਉਤਸ਼ਾਹ ਨਾਲ ਅਕਾਦਮਿਕ ਸੈਸ਼ਨ 2026-27 ਦੀ ਪਹਿਲੀ ਤਿਮਾਹੀ ਦਾ ਸਮਾਪਨ ਕੀਤਾ | ਸਕੂਲ ਦੇ ਸਮੂਹ ਅਧਿਆਪਕ ਤੇ ਅਧਿਆਪਕਾਵਾਂ ਵੀ ਇਸ ਦੌਰੇ 'ਚ ਵਿਦਿਆਰਥੀਆਂ ਦੇ ਨਾਲ ਸ਼ਾਮਿਲ ਹੋਏ | ਉਨ੍ਹਾਂ ਨੇ ਪਿ੍ੰਸੀਪਲ ਅਮਨ ਕੁਮਾਰ ਕਨਵਰ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਵਿੱਦਿਅਕ ਦੌਰੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ | ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਅਕਾਦਮਿਕ ਪ੍ਰਾਪਤੀਆਂ ਤੱਕ ਸੀਮਤ ਨਹੀਂ, ਸਗੋਂ ਵਿਦਿਆਰਥੀਆਂ ਨੂੰ ਜੀਵਨ ਦੇ ਵੱਖ-ਵੱਖ ਤਜਰਬਿਆਂ ਨਾਲ ਜੋੜ ਕੇ ਉਨ੍ਹਾਂ ਦੇ ਵਿਅਕਤੀਤਵ ਦਾ ਸੰਪੂਰਨ ਵਿਕਾਸ ਕਰਨਾ ਵੀ ਹੈ | ਇਹ ਦੌਰਾ ਵਿਦਿਆਰਥੀਆਂ ਲਈ ਬਹੁਤ ਹੀ ਯਾਦਗਾਰ ਸਾਬਤ ਹੋਇਆ ਤੇ ਉਨ੍ਹਾਂ ਦੇ ਚਿਹਰਿਆਂ 'ਤੇ ਖਿੜੀ ਮੁਸਕਾਨ ਇਸ ਦੀ ਸਫਲਤਾ ਦੀ ਗਵਾਹ ਬਣੀ |
ਪਿਛਲੀ ਖ਼ਬਰ ਹੁਸ਼ਿਆਰਪੁਰ ਵਾਸੀ ਵਿਜੇ ਕੁਮਾਰ ਰੱਤੀ ਨੇ ਅਮਰੀਕਾ 'ਚ ਹਾਸਿਲ ਕੀਤੀ ਗਰੈਜੂਏਸ਼ਨ ਦੀ ਡਿਗਰੀ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ ਪ੍ਰਾਪਤ ਕੀਤੇ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।