ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਇਕ ਪਾਸੇ ਸੂਬੇ ਦੀ ਮੌਜੂਦਾ ਸਰਕਾਰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਵੱਡੇ-ਵੱਡੇ ਦਾਅਵੇ ਕਰਕੇ ਪੰਜਾਬ ਦੀਆਂ ਮਾਵਾਂ, ਧੀਆਂ, ਭੈਣਾਂ ਨੂੰ ਸਤਿਕਾਰ ਦੇਣ ਦੀ ਗੱਲ ਕਰ ਰਹੀ ਹੈ, ਪਰ ਦੂਸਰੇ ਪਾਸੇ ਜ਼ਮੀਨੀ ਹਕੀਕਤ ਬੇਹੱਦ ਚਿੰਤਾਜਨਕ ਅਤੇ ਸ਼ਰਮਨਾਕ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਨੇ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਅੰਦਰ ਚੱਲ ਰਹੇ ਸਰਕਾਰੀ ਬਿਰਧ ਆਸ਼ਰਮ ‘ਚ ਇਸ ਵੇਲੇ 14 �ਰਤਾਂ ਰਹਿ ਰਹੀਆਂ ਹਨ। ਇਨ੍ਹਾਂ ‘ਚੋਂ 5 ਬਜ਼ੁਰਗ ਮਹਿਲਾਵਾਂ ਅਜਿਹੀਆਂ ਹਨ ਜੋ ਰੋਜ਼ਮਰ੍ਹਾ ਦੇ ਕੰਮ ਕਰਨ ਤੋਂ ਬੇਹੱਦ ਲਾਚਾਰ ਹਨ। ਉਨ੍ਹਾਂ ਕਿਹਾ ਕਿ ਲੰਘੀ 30 ਅਪ੍ਰੈਲ ਤੋਂ ਇਨ੍ਹਾਂ ਬਜ਼ੁਰਗ ਮਾਤਾਵਾਂ ਦੀ ਦੇਖਭਾਲ ਲਈ ਆਸ਼ਰਮ ‘ਚ ਕੋਈ ਵੀ ਮਹਿਲਾ ਮੁਲਾਜ਼ਮ ਤਾਇਨਾਤ ਨਹੀਂ ਹੈ ਤੇ ਇਨ੍ਹਾਂ ਦੀ ਦੇਖਭਾਲ ਇਕ ਪੁਰਸ਼ ਮੁਲਾਜ਼ਮ ਵਲੋਂ ਕੀਤੀ ਜਾ ਰਹੀ ਹੈ, ਜਿਸ ਨਾਲ ਬਜ਼ੁਰਗ ਮਾਤਾਵਾਂ ਦੀ ਨਿੱਜਤਾ) ਵੀ ਬੁਰੀ ਤਰ੍ਹਾਂ ਭੰਗ ਹੋ ਰਹੀ ਹੈ। ਉਨ੍ਹਾਂ ਨੇ ਇਸ ਅਣਗਹਿਲੀ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਸੰਵੇਦਨਸ਼ੀਲ ਹਾਲਾਤ ਲਈ ਜੋ ਵੀ ਸਰਕਾਰੀ ਅਧਿਕਾਰੀ ਜ਼ਿੰਮੇਵਾਰ ਹਨ, ਉਨ੍ਹਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਜਾਵੇ ਅਤੇ ਆਸ਼ਰਮ ‘ਚ ਮਹਿਲਾ ਸਟਾਫ਼ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬਜ਼ੁਰਗ ਮਾਵਾਂ ਦਾ ਸਤਿਕਾਰ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ (ਬ) ਇਸ ਵਿਰੁੱਧ ਸੰਘਰਸ਼ ਕਰੇਗਾ। ਇਸ ਮੌਕੇ ਉਨ੍ਹਾਂ ਨਾਲ ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ �ਜਲਾ, ਸੂਚਕ ਜਾਤੀ ਮੋਰਚਾ ਦੇ ਸ਼ਹਿਰੀ ਪ੍ਰਧਾਨ ਸੰਜੀਵ ਥਾਪਰ, ਵੇਦ ਰਾਜ ਆਦੀਆ ਤੇ ਨੀਤੀ ਤਲਵਾੜ ਵੀ ਮੌਜੂਦ ਸਨ।