ਹਾਜੀਪੁਰ, 3 ਜੂਨ (ਜੋਗਿੰਦਰ ਸਿੰਘ)- ਡੇਰਾ ਬਾਬਾ ਜਗਤ ਸਿੰਘ ਪਿੰਡ ਭਲੋਵਾਲ ਵਿਖੇ ਸਲਾਨਾ ਸਮਾਗਮ ਪ੍ਰਬੰਧਕ ਕਮੇਟੀ ਦੁਆਰਾ ਬੜੀ ਸ਼ਰਧਾ ਪੂਰਵਕ ਕਰਵਾਇਆ ਗਿਆ। ਇਸ ਮੌਕੇ ਪਿਛਲੇ ਦਿਨਾਂ ਤੋਂ ਚਲ ਰਹੇ ਲੜੀਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਸਜਾਏ ਗਏ ਜਿਸ ਵਿਚ ਵੱਖ-ਵੱਖ ਰਾਗੀ ਜਥਿਆਂ, ਢਾਡੀ ਜਥਿਆਂ ਢਾਡੀ ਵਾਰਾਂ, ਕਥਾ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਪ੍ਰਬੰਧਕ ਕਮੇਟੀ ਵਲੋਂ ਹਾਜ਼ਰ ਸ਼ਖ਼ਸੀਅਤਾਂ ਦਾ ਸਿਰੋਪਾਉ ਭੇਟ ਕਰਕੇ ਸਨਮਾਨ ਕੀਤਾ। ਸਟੇਜ਼ ਸਕੱਤਰ ਦੀ ਭੂਮਿਕਾ ਕੇਵਲ ਸਿੰਘ ਧਾਮੀ ਨੇ ਨਿਭਾਈ ਅਤੇ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਭਾਈ ਉਂਕਾਰ ਸਿੰਘ ਕੁਲੀਆਂ ਲੁਬਾਣਾ, ਕਰਨੈਲ ਸਿੰਘ ਪ੍ਰਧਾਨ ਪ੍ਰਬੰਧਕ ਕਮੇਟੀ, ਲੰਬੜਦਾਰ ਨਿਰਮਲ ਸਿੰਘ, ਸਰਪੰਚ ਗੁਰਚਰਨ ਸਿੰਘ, ਭੁਪਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸੀ।