27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਨਾਬਾਲਗ ਨੌਜਵਾਨ ਨੂੰ ਥਾਣੇ ਬੰਦ ਕਰਨ ਦੇ ਰੋਸ ਵਜੋਂ ਥਾਣਾ ਪੁਰਹੀਰਾਂ ‘ਚ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 04-06-2026
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਅਧੀਨ ਆਉਂਦੇ ਥਾਣਾ ਇੰਡਸਟਰੀਅਲ ਫੋਕਲ ਪੁਆਇੰਟ ਪੁਰਹੀਰਾਂ ‘ਚ ਉਸ ਸਮੇਂ ਮਾਹੌਲ ਤਨਾਅ ਪੂਰਨ ਹੋ ਗਿਆ ਜਦੋਂ ਨਾਬਾਲਗ ਨੌਜਵਾਨ ਨੂੰ ਥਾਣੇ ਅੰਦਰ ਬੰਦ ਕਰਨ ਨੂੰ ਲੈ ਕੇ ਥਾਣਾ ਪੁਰਹੀਰਾਂ ਵਿਖੇ ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇਦਾਰਾਂ ਤੇ ਲੋਕਾਂ ਵਲੋਂ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਥਾਣੇ ਦਾ ਘਿਰਾ� ਕਰ ਲਿਆ ਅਤੇ ਸੜਕ ‘ਤੇ ਜਾਮ ਲਗਾ ਦਿੱਤਾ। ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਜੱਸੀ ਤੱਲ੍ਹਣ, ਡਾ. ਅਜੈ ਮੱਲ, ਸੁਰਿੰਦਰ ਭੱਟੀ, ਮੋਹਨ ਲਾਲ ਭਟੋਆ ਤੇ ਹੋਰਨਾਂ ਨੇ ਪੁਲਿਸ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੁਲਿਸ ਵਲੋਂ ਇਕ ਨਾਬਾਲਗ ਨੌਜਵਾਨ ਨੂੰ ਥਾਣੇ ਅੰਦਰ ਕਥਿਤ ਤੌਰ ‘ਤੇ ਬੇਰਹਿਮੀ ਨਾਲ ਕੁੱਟਮਾਰ ਕਰਕੇ ਅੰਦਰ ਬੰਦ ਕਰ ਦਿੱਤਾ ਗਿਆ ਹੈ। ਜਦੋਂ ਉਸ ਨੌਜਵਾਨ ਨੂੰ ਛਡਵਾਉਣ ਲਈ ਉਸ ਦਾ ਪਿਤਾ, ਜੋ ਖ਼ੁਦ ਵੀ ਪੁਲਿਸ ਵਿਭਾਗ ਵਿਚ ਕਈ ਥਾਣਿਆਂ ਵਿਚ ਥਾਣਾ ਮੁਖੀ ਰਹਿ ਚੁੱਕਾ ਹੈ, ਥਾਣੇ ਪਹੁੰਚਿਆ ਤਾਂ ਉਸ ਨੂੰ ਵੀ ਅੰਦਰ ਬੰਦ ਕਰ ਲਿਆ ਗਿਆ। ਇਸ ਤੋਂ ਬਾਅਦ ਗ਼ੁੱਸੇ ਵਿਚ ਆ ਕੇ ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇਦਾਰਾਂ ਜੱਸੀ ਤੱਲ੍ਹਣ, ਡਾ. ਅਜੈ ਮੱਲ, ਸੁਰਿੰਦਰ ਭੱਟੀ, ਮੋਹਨ ਲਾਲ ਭਟੋਆ ਦੀ ਅਗਵਾਈ ‘ਚ ਥਾਣਾ ਪੁਰਹੀਰਾਂ ਦਾ ਘਿਰਾ� ਕਰ ਦਿੱਤਾ ਗਿਆ ਅਤੇ ਸੜਕ ‘ਤੇ ਚੱਕਾ ਜਾਮ ਕਰਕੇ ਪੁਲਿਸ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪੁਲਿਸ ਵੱਲੋਂ ਅਧਿਕਾਰਾਂ ਦਾ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਮੰਗ ਸੀ ਕਿ ਦੋਸ਼ੀ ਮੁਲਾਜ਼ਮਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਖ਼ਬਰ ਲਿਖੇ ਜਾਣ ਤੱਕ ਮਾਹੌਲ ਤਣਾਅਪੂਰਨ ਮਾਹੌਲ ਬਣਿਆ ਹੋਇਆ ਸੀ ਅਤੇ ਰੋਸ ਪ੍ਰਦਰਸ਼ਨ ਜਾਰੀ ਸੀ। ਜਦਕਿ ਉੱਚ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕਰਨ ਅਤੇ ਸਥਿਤੀ ਨੂੰ ਕਾਬੂ ਵਿਚ ਲਿਆਉਣ ਦਿੱਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ ਲੜੀ ਦੇ ਭੋਗ ਪਾਏ-ਭਾਈ ਦਿਲਬਾਗ ਸਿੰਘ ਮੰਝਪੁਰ ਅਗਲੀ ਖ਼ਬਰ ਡੇਰਾ ਬਾਬਾ ਜਗਤ ਸਿੰਘ ਭਲੋਵਾਲ ਵਿਖੇ ਸਾਲਾਨਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।