ਐਮਾਂ ਮਾਂਗਟ, 3 ਜੂਨ (ਗੁਰਾਇਆ)- ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਰਾਇਣ ਕੁਟੀਆ ਨਗਰ ਨਰਾਇਣਗੜ੍ਹ ਵਿਖੇ ਮਹਾਨ ਸਲਾਨਾ ਸਮਾਗਮ ਨੂੰ ਮੁੱਖ ਰੱਖਦੇ ਹੋਏ ਰੱਖੇ ਗਏ ਅਕੰਡ ਪਾਠ ਦੀ ਪਹਿਲੀ ਲੜੀ ਦੇ ਭੋਗ ਪਾਏ ਗਏ। ਇਹ ਜਾਣਕਾਰੀ ਦਿੰਦੇ ਹੋਏ ਭਾਈ ਦਿਲਬਾਗ ਸਿੰਘ ਮੰਜਪੁਰ ਨੇ ਦੱਸਿਆ ਕਿ ਪਹਿਲੀ ਲੜੀ ਦੇ ਭੋਗਾਂ ਤੋਂ ਉਪਰੰਤ ਦੂਸਰੀ ਲੜੀ ਦੀ ਆਰੰਭਤਾ ਕਰ ਦਿੱਤੀ ਗਈ ਹੈ ਜਿਸ ਦੇ ਭੋਗ ਮਿਤੀ 5 ਜੂਨ ਦਿਨ ਸ਼ੁੱਕਰਵਾਰ ਨੂੰ ਪਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੀ ਅਖੰਡ ਪਾਠ ਸਾਹਿਬ ਦੇ ਨਿਰੰਤਰ ਪ੍ਰਵਾਹ ਚੱਲ ਰਹੇ ਹਨ ਉੱਥੇ ਗੁਰੂ ਕੇ ਲੰਗਰ ਅਤੇ ਮਿੱਠੇ ਜਲ ਦੀਆਂ ਛਬੀਲਾਂ ਨਿਰੰਤਰ ਵਰਤਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਸੇਵਾਦਾਰਾਂ ਅਤੇ ਪ੍ਰਬੰਧਕਾਂ ਵੱਲੋਂ ਪੂਰੇ ਉਤਸ਼ਾਹ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਅਤੇ ਰੋਜ਼ਾਨਾ ਸ਼ਾਮ ਨੂੰ 7 ਵਜੇ ਤੋਂ ਲੈ ਕੇ 9 ਵਜੇ ਤੱਕ ਕੀਰਤਨ ਦਰਬਾਰ ਸਜਾਏ ਜਾ ਰਹੇ ਹਨ ਜਿਸ ਵਿੱਚ ਬਾਹਰੋਂ ਆਏ ਮਹਾਂਪੁਰਸ਼ ਅਤੇ ਸੰਤ ਹਰਜਿੰਦਰ ਸਿੰਘ ਜੀ ਮੰਜਪੁਰ ਵਾਲੇ ਬਹੁਤ ਅਨਮੋਲ ਪ੍ਰਵਚਨਾਂ ਨਾਲ ਸਤਿਗੁਰਾਂ ਦੀ ਪਾਵਨ ਪਵਿੱਤਰ ਗੁਰਬਾਣੀ ਨਾਲ ਸੰਗਤਾਂ ਨੂੰ ਜੋੜ ਕੇ ਨਿਹਾਲ ਕਰ ਰਹੇ ਹਨ। ਉਨ੍ਹਾਂ ਇਲਾਕਾ ਵਾਸੀਆਂ ਨੂੰ ਬੇਨਤੀ ਕੀਤੀ ਕਿ ਸਮਾਗਮ ਵਿੱਚ ਵੱਧ ਚੜ੍ਹ ਕੇ ਪਹੁੰਚ ਕੇ ਆਪਣਾ ਜੀਵਨ ਸਫਲਾ ਕਰੋ। ਉਨ੍ਹਾਂ ਦੱਸਿਆ ਕਿ ਇਹ ਅਸਥਾਨ ਉੱਚੀ ਬੱਸੀ ਤੋਂ ਲਹਿੰਦੇ ਪਾਸੇ 4 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਇਸ ਮੌਕੇ ਜਥੇਦਾਰ ਮਹਿੰਦਰ ਸਿੰਘ ਨਾਰਾਇਣਗੜ੍ਹ, ਸੁਰਿੰਦਰ ਸਿੰਘ ਨਰਾਇਣਗੜ੍ਹ, ਤਰਲੋਚਨ ਸਿੰਘ ਨਰਾਇਣਗੜ੍ਹ, ਕੁਲਦੀਪ ਸਿੰਘ ਨਰਾਇਣਗੜ੍ਹ, ਜਥੇਦਾਰ ਕਾਬਲ ਸਿੰਘ ਗੁਨੋਪੁਰ, ਸੁਰਜੀਤ ਸਿੰਘ, ਭਾਈ ਅਮਰੀਕ ਸਿੰਘ ਚੱਕ, ਭਾਈ ਅਵਤਾਰ ਸਿੰਘ ਗੋਰਾ ਚੱਕ, ਭਾਈ ਸਿਕੰਦਰ ਸਿੰਘ, ਭਾਈ ਬਲਜੀਤ ਸਿੰਘ, ਭਾਈ ਦਲਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਟਾਂਡਾ ਰਾਮ ਸਹਾਇ, ਭਾਈ ਇੰਦਰਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਜਗਤਾਰ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਨਿਰਮਲ ਸਿੰਘ ਆਦਿ ਹਾਜ਼ਰ ਸਨ।