27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸ੍ਰੀ ਚਰਨ ਛੋਹ ਗੰਗਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮੁਲਾਕਾਤ

ਅਜੀਤ ਡੈਸਕ 04-06-2026
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ ਅੰਮ੍ਰਿਤ -ਕੁੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 11-12 ਜੂਨ 2026 ਨੂੰ ਆਦਿ ਧਰਮ ਮੰਡਲ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਪ੍ਰਬੰਧਕ ਕਮੇਟੀ ਵਲੋਂ ਦੇਸ਼-ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਜ਼ੋਰਾਂ ਸ਼ੋਰਾਂ ‘ਤੇ ਚੱਲ ਰਹੀਆਂ ਹਨ। ਇਸ ਸਬੰਧੀ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨਾਲ ਮੁਲਾਕਾਤ ਕੀਤੀ ਗਈ ਅਤੇ ਸ਼ਤਾਬਦੀ ਸਮਾਗਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ੍ਰੀ ਚਰਨ ਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਚੇਅਰਮੈਨ ਨਾਜ਼ਰ ਰਾਮ ਮਾਨ, ਮੁੱਖ ਕੈਸ਼ੀਅਰ ਸੰਤ ਕਰਮ ਚੰਦ, ਗੁਰਲਾਲ ਸੈਲਾ ਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਨੰਦਗੜ੍ਹ ਸਾਹਿਬ, ਸੁਰਜੀਤ ਖ਼ਾਨਪੁਰੀ, ਜਗਦੀਸ਼ ਕੁਮਾਰ ਸਵਾਗਤੀ ਕਮੇਟੀ, ਅਵਤਾਰ ਬੱਸੀ ਖਵਾਜ ਬੇਗਮਪੁਰਾ ਟਾਈਗਰ ਫੋਰਸ ਵਲੋਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਸੱਦਾ ਪੱਤਰ ਭੇਟ ਕੀਤਾ ਗਿਆ। ਚੇਅਰਮੈਨ ਨਾਜ਼ਰ ਰਾਮ ਮਾਨ ਨੇ ਦੱਸਿਆ ਕਿ 11 ਅਤੇ 12 ਜੂਨ ਨੂੰ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ ਦੇ ਚੇਅਰਮੈਨ ਨਾਜ਼ਰ ਰਾਮ ਮਾਨ ਦੀ ਯੋਗ ਅਗਵਾਈ ਹੇਠ ਸੰਤ ਸੁਰਿੰਦਰ ਦਾਸ ਦੀ ਪ੍ਰਧਾਨਗੀ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ਵ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਇਤਿਹਾਸਕ ਸਮਾਗਮ ਸਫਲਤਾਪੂਰਵਕ ਸੰਪੰਨ ਹੋਣਗੇ ਅਤੇ ਵੱਡੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਲਈ ਠਹਿਰ, ਆਵਾਜਾਈ ਅਤੇ ਸਿਹਤ ਸੇਵਾਵਾਂ ਸਬੰਧੀ ਵਿਸ਼ੇਸ਼ ਪ੍ਰਬੰਧ ਕਮੇਟੀ ਵਲੋਂ ਕੀਤੇ ਜਾਣਗੇ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪ੍ਰਸ਼ਾਸਨ ਵਲੋਂ ਸਮਾਗਮਾਂ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਲੈਫ਼. ਕਰਨਲ ਸਿਮਰਤਪਾਲ ਸਿੰਘ ਰਿਕਵਰੀ ਫ਼ੀਲਡ ਦਫ਼ਤਰ ਦੇ ਮੁਖੀ ਨਿਯੁਕਤ ਅਗਲੀ ਖ਼ਬਰ ਨੌਜਵਾਨ ਸ਼ਹਾਦਤਾਂ ਤੋਂ ਸੇਧ ਲੈ ਕੇ ਗੁਰੂ ਵਾਲੇ ਬਣਨ - ਸੰਤ ਨਰਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।