ਹੁਸ਼ਿਆਰਪੁਰ, 4 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਪਿੰਡ ਭੀਖੋਵਾਲ ਵਿਖੇ 'ਆਪ' ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ, ਜਿਸ 'ਚ ਡਾ. ਮੁਕੇਸ਼ ਕੰਡਾ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਪਰਵਿੰਦਰ ਸਿੰਘ ਸੱਜਣ, ਬਲਾਕ ਕੋਆਰਡੀਨੇਟਰ ਰਜਵੰਤ ਕੌਰ ਧਾਮੀ, ਚੇਅਰਪਰਸਨ ਕਰਮਜੀਤ ਕੌਰ, ਸਰਪੰਚ ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ, ਵਰਕਰਾਂ ਤੇ ਸਮਾਜ ਸੇਵੀਆਂ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਡਾ. ਮੁਕੇਸ਼ ਕੰਡਾ ਤੇ ਗੁਰਵਿੰਦਰ ਪਾਬਲਾ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਪੂਰੀ ਆਜ਼ਾਦੀ ਦਿੱਤੀ ਗਈ ਹੈ | ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਪਰਵਿੰਦਰ ਸਿੰਘ ਸੱਜਣ ਨੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਅਤੇ ਨਸ਼ਿਆਂ ਦੇ ਖ਼ਾਤਮੇ ਦੀ ਲੜਾਈ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ | ਬਲਾਕ ਕੋਆਰਡੀਨੇਟਰ ਰਜਵੰਤ ਕੌਰ ਧਾਮੀ ਨੇ ਕਿਹਾ ਕਿ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਹਲਕਾ ਸ਼ਾਮਚੁਰਾਸੀ ਵਿਚ ਨਸ਼ਾ ਵਿਰੋਧੀ ਮੁਹਿੰਮ ਨੂੰ ਪਿੰਡ ਪੱਧਰ ਤੱਕ ਲਿਜਾਇਆ ਗਿਆ ਹੈ | ਇਸ ਮੌਕੇ ਬਲਾਕ ਕੋਆਰਡੀਨੇਟਰ ਮੀਨਾ ਰਾਣੀ, ਜੈਵੰਤੀ ਇੰਚਾਰਜ ਵੂਮੈਨ ਵਿੰਗ, ਮਨਜਿੰਦਰ ਰਿੰਕੂ, ਬਿਕਰਮ ਰੀਹਲ ਆਦਿ ਵੀ ਮੌਜੂਦ ਸਨ |