ਐਮਾਂ ਮਾਂਗਟ, 4 ਜੂਨ (ਗੁਰਾਇਆ)-ਗੁਰੂ ਹਰਿਗੋਬਿੰਦ ਸਾਹਿਬ ਦੇ ਚਰਨ ਛੋਹ ਅਸਥਾਨ ਨਰਾਇਣ ਕੁਟੀਆ ਨਗਰ ਨਰਾਇਣਗੜ੍ਹ ਵਿਖੇ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਦੇਖ-ਰੇਖ ਹੇਠ 7 ਜੂਨ ਨੂੰ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਗਜੀਤ ਸਿੰਘ ਛੰਨੀ ਨੰਦ ਸਿੰਘ ਨੇ ਦੱਸਿਆ ਕਿ ਸਮਾਗਮ ਨੂੰ ਮੁੱਖ ਰੱਖਦੇ ਹੋਏ 1 ਜੂਨ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੀ ਆਰੰਭਤਾ ਕੀਤੀ ਗਈ ਸੀ, ਜਿਸ ਦੇ ਲੜੀਵਾਰ ਸੰਪੂਰਨਤਾਈ ਭੋਗ 7 ਜੂਨ ਨੂੰ ਸਵੇਰੇ ਪਾਏ ਜਾਣ ਇਸ ਉਪਰੰਤ 8 ਵਜੇ ਤੋਂ ਲੈ ਕੇ 11 ਵਜੇ ਤੱਕ ਖੁੱਲੇ੍ਹ ਪੰਡਾਲ ਸਜਾਏ ਜਾਣਗੇ ਜਿਨ੍ਹਾਂ 'ਚ ਮਹਾਨ ਕੀਰਤਨ ਦੀਵਾਨ ਸਜਾਏ ਜਾਣਗੇ ਅਤੇ 1 ਜੂਨ ਤੋਂ ਲੈ ਕੇ 6 ਜੂਨ ਤੱਕ ਸ਼ਾਮ ਨੂੰ 7 ਵਜੇ ਤੋਂ ਲੈ ਕੇ ਰਾਤ 9 ਵਜੇ ਤੱਕ ਰੋਜ਼ਾਨਾ ਕੀਰਤਨ ਦੀਵਾਨ ਸਜਾਏ ਜਾ ਰਹੇ ਹਨ | ਜਿਸ 'ਚ ਬਾਹਰੋਂ ਆਏ ਮਹਾਂਪੁਰਸ਼ ਅਤੇ ਸੰਤ ਹਰਜਿੰਦਰ ਸਿੰਘ ਬਹੁਤ ਹੀ ਵਡਮੁੱਲੇ ਵਿਚਾਰ ਤੇ ਸਤਿਗੁਰਾਂ ਦੀ ਪਾਵਨ ਪਵਿੱਤਰ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਹ ਅਸਥਾਨ ਦਸੂਹਾ ਤੋਂ ਪਠਾਨਕੋਟ ਨੂੰ ਜਾਂਦੀ ਹੋਈ ਹਾਈਵੇ ਰੋਡ 'ਤੇ ਉੱਚੀ ਬੱਸੀ ਤੋਂ ਲੈਂਦੇ ਵਾਲੇ ਪਾਸੇ ਨੂੰ ਚਾਰ ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹੈ | ਸਮਾਗਮ 'ਚ ਸੰਗਤਾਂ ਵੱਧ ਚੜ ਕੇ ਹਿੱਸਾ ਲੈਣ ਤੇ ਗੁਰਬਾਣੀ ਨੂੰ ਸੁਣ ਕੇ ਆਪਣਾ ਜੀਵਨ ਸਫਲਾ ਕਰਨ |