ਹੁਸ਼ਿਆਰਪੁਰ, 4 ਜੂਨ (ਨਰਿੰਦਰ ਸਿੰਘ ਬੱਡਲਾ)-ਐਸ. ਓ. ਆਈ. ਨੇ ਹਮੇਸ਼ਾ ਪਾਰਟੀ ਦੀ ਮਜ਼ਬੂਤੀ 'ਚ ਅਹਿਮ ਰੋਲ ਨਿਭਾਇਆ ਹੈ ਅਤੇ ਮੌਜੂਦਾ ਸਮੇਂ 'ਚ ਐਸ. ਓ. ਆਈ. ਦੋਆਬਾ ਜ਼ੋਨ ਵਲੋਂ ਕੀਤੀ ਜਾ ਰਹੀ ਮਿਹਨਤ ਜ਼ਰੂਰ ਰੰਗ ਲਿਆਏਗੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਨੇ ਸਟੂਡੈਂਟ ਆਰਗੇਨਾਈਜ਼ੇਸ਼ਨ ਦਾ ਵਿਸਥਾਰ ਕਰਦਿਆਂ ਗਿਰੀਸ਼ ਨੂੰ ਸਕੱਤਰ ਜਨਰਲ ਐਸ. ਓ. ਆਈ. ਦੋਆਬਾ ਜ਼ੋਨ ਤੇ ਸਾਹਿਲ ਅਗਰਵਾਲ ਨੂੰ ਮੀਤ ਪ੍ਰਧਾਨ ਐਸ. ਓ. ਆਈ. ਦੋਆਬਾ ਜ਼ੋਨ ਨਿਯੁਕਤ ਕਰਦਿਆਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਕੀਤਾ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ 'ਚ ਐਸ. ਓ. ਆਈ. ਅਹਿਮ ਭੂਮਿਕਾ ਨਿਭਾਏਗੀ | ਉਨ੍ਹਾਂ ਕਿਹਾ ਕਿ ਐਸ. ਓ. ਆਈ. ਦੋਆਬਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਅÏਜਲਾ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਚਾਰ ਕਰਦਿਆਂ ਮਿਹਨਤੀ ਨੌਜਵਾਨਾਂ ਨੂੰ ਆਪਣੀ ਟੀਮ ਦਾ ਹਿੱਸਾ ਬਣਾਇਆ ਜਾ ਰਿਹਾ ਹੈ ਤੇ ਇਨ੍ਹਾਂ ਦੀ ਟੀਮ ਵਲੋਂ ਦੋਆਬੇ ਦੇ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀਆਂ 'ਚ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ 'ਚ ਵੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ | ਨਵ-ਨਿਯੁਕਤ ਅਹੁਦੇਦਾਰਾਂ ਨੇ ਭਰੋਸਾ ਦਿਵਾਇਆ ਕਿ ਐਸ. ਓ. ਆਈ. ਸ਼੍ਰੋਮਣੀ ਅਕਾਲੀ ਦਲ ਵਲੋਂ ਜਿਹੜੀ ਵੀ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ ਉਹ ਉਨ੍ਹਾਂ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਬਰਿੰਦਰ ਸਿੰਘ ਪਰਮਾਰ ਜ਼ਿਲ੍ਹਾ ਸਕੱਤਰ ਜਰਨਲ ਸ਼੍ਰੋਮਣੀ ਅਕਾਲੀ ਦਲ, ਸੰਤੋਖ ਸਿੰਘ ਔਜਲਾ ਸੀਨੀਅਰ ਮੀਤ ਪ੍ਰਧਾਨ, ਕੌਸ਼ਿਕ ਅਰੋੜਾ ਮੀਤ ਪ੍ਰਧਾਨ ਐਸ. ਓ. ਆਈ. ਦੋਆਬਾ ਜ਼ੋਨ, ਬਿਕਰਮਜੀਤ ਸਿੰਘ, ਰਾਹੁਲ, ਪ੍ਰੇਮ, ਮਾਨਿਕ, ਮਯੰਕ, ਇੰਦਰ, ਹਰਪਾਲ ਸੰਧੂ, ਸੌਰਵ, ਗੁਰਵੰਸ਼, ਜਸਰਾਜ ਸਿੰਘ, ਕੇਸ਼ਵ, ਅੰਕੁਸ਼, ਅਦਿਤਿਆ, ਮਨਪ੍ਰੀਤ, ਹਰਜੋਤ, ਇਸ਼ਾਨ ਆਦਿ ਹਾਜ਼ਰ ਸਨ |