ਹੁਸ਼ਿਆਰਪੁਰ, 4 ਜੂਨ (ਬਲਜਿੰਦਰਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਹੋਰਨਾਂ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਤੇ ਸ਼ਹਿਰੀ ਪ੍ਰਧਾਨ ਕਰਨੈਲ ਸਿੰਘ ਲਵਲੀ ਨੇ ਕਿਹਾ ਕਿ ਪੰਜਾਬ ਅੰਦਰ ਵੱਧ ਰਹੀ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਅਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਲਈ ਸਾਰਿਆਂ ਪੰਥ ਅਤੇ ਪੰਜਾਬ ਦਰਦੀ ਧਿਰਾਂ ਨੂੰ ਇਕਜੁੱਟ ਹੋ ਕੇ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨੀ ਵੱਢੀ ਗਿਣਤੀ 'ਚ ਨਸ਼ਿਆਂ ਦੀ ਸ਼ਿਕਾਰ ਹੋ ਰਹੀ ਹੈ, ਜਿਸ ਨਾਲ ਕਿ ਸਰਕਾਰ ਦੇ ਖੋਖਲੇ ਦਾਅਵਿਆਂ ਦੀ ਪੋਲ ਖੁੱਲ੍ਹ ਚੁੱਕੀ ਹੈ | ਉਨ੍ਹਾਂ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਦੇ ਦੁਆਰਾ ਚਲਾਈ ਗਈ ਖ਼ਾਲਸਾ ਵਹੀਰ 'ਚ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਨਸ਼ਾ ਛੱਡਿਆ ਸੀ, ਪਰ ਸਰਕਾਰਾਂ ਨੇ ਝੂਠੀ ਐਨ. ਐਸ. ਏ. ਲਗਾ ਕੇ ਭਾਈ ਸਾਹਿਬ ਨੂੰ ਜੇਲ੍ਹ 'ਚ ਡੱਕ ਦਿੱਤਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਸਮੂਹ ਜਥੇਬੰਦੀਆਂ ਵਲੋਂ ਨਸ਼ਿਆਂ ਦੇ ਵਿਰੋਧ ਵਿਚ 9 ਜੂਨ ਨੂੰ ਸਵੇਰੇ 11 ਵਜੇ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਤੋਂ ਇਕ ਵਿਸ਼ਾਲ ਮਾਰਚ ਕੱਢਿਆ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਆਗੂ ਮੱਖਣ ਸਿੰਘ ਸਹੋਤਾ, ਜ਼ਿਲ੍ਹਾ ਆਗੂ ਉਂਕਾਰ ਸਿੰਘ ਦਿਹਾਣਾ, ਗੁਰਜੀਤ ਸਿੰਘ ਸੋਨਾ, ਭੁਪਿੰਦਰ ਸਿੰਘ ਸੱਜਣ, ਮਲਕੀਤ ਸਿੰਘ ਅਸਲਾਮਾਬਾਦ, ਸੁਖਵਿੰਦਰ ਸਿੰਘ ਸੁੱਖੀ, ਪ੍ਰਭਜੋਤ ਸਿੰਘ, ਅਨਮੋਲਮੀਤ ਸਿੰਘ, ਸਿਮਰਨਜੀਤ ਸਿੰਘ ਸੇਮਾ, ਅਮਨਦੀਪ ਸਿੰਘ ਸਨੀ, ਅੰਮਿ੍ਤਪਾਲ ਸਿੰਘ, ਲਖਵੀਰ ਸਿੰਘ ਲਵੀ, ਪਰਮਜੀਤ ਸਿੰਘ ਮਿੰਟੂ, ਰਣਜੀਤ ਸਿੰਘ ਸਾਬੀ, ਰਵਿੰਦਰ ਸਿੰਘ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |