02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਏ. ਡੀ. ਸੀ. ਨਿਕਾਸ ਕੁਮਾਰ ਵਲੋਂ ਨਵੇਂ ਬੈਡਮਿੰਟਨ ਕੋਰਟਾਂ ਦਾ ਉਦਘਾਟਨ

ਅਜੀਤ ਡੈਸਕ 05-06-2026
ਹੁਸ਼ਿਆਰਪੁਰ, 4 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ ਉਪਲੱਬਧ ਕਰਵਾਉਣ ਦੀ ਦਿਸ਼ਾ 'ਚ ਇਕ ਮਹੱਤਵਪੂਰਨ ਪਹਿਲ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ ਸਥਾਨਕ ਇਨਡੋਰ ਸਟੇਡੀਅਮ 'ਚ ਸੋਨਾਲੀਕਾ ਗਰੁੱਪ ਦੇ ਸਹਿਯੋਗ ਨਾਲ ਤਿਆਰ ਕੀਤੇ ਦੋ ਨਵੇਂ ਬੈਡਮਿੰਟਨ ਕੋਰਟਾਂ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਖੇਡਾਂ ਦੇ ਵਿਕਾਸ ਤੇ ਖਿਡਾਰੀਆਂ ਨੂੰ ਆਧੁਨਿਕ ਸਹੂਲਤਾਂ ਉਪਲੱਬਧ ਕਰਵਾਉਣ 'ਚ ਨਿੱਜੀ ਸੰਸਥਾਵਾਂ ਦੀ ਭਾਗੀਦਾਰੀ ਬਹੁਤ ਹੀ ਸ਼ਲਾਘਾਯੋਗ ਹੈ | ਏ. ਡੀ. ਸੀ. ਨਿਕਾਸ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਮੇਸ਼ਾ ਤਤਪਰ ਰਹਿੰਦਾ ਹੈ | ਇਸੇ ਲੜੀ ਤਹਿਤ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਸੋਨਾਲੀਕਾ ਵਲੋਂ ਆਪਣੀਆਂ ਕਾਰਪੋਰੇਟ ਸੋਸ਼ਲ ਰਿਸਪਾਂਸਬਿਲਿਟੀ (ਸੀ. ਐਸ. ਆਰ.) ਗਤੀਵਿਧੀਆਂ ਦੇ ਅਧੀਨ ਬੈਡਮਿੰਟਨ ਖਿਡਾਰੀਆਂ ਲਈ ਇਹ ਸਹੂਲਤ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਉੱਚ ਪੱਧਰੀ ਅਭਿਆਸ ਦਾ ਮੌਕਾ ਮਿਲੇਗਾ | ਉਨ੍ਹਾਂ ਸੋਨਾਲੀਕਾ ਪ੍ਰਬੰਧਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਹਿਯੋਗੀ ਉਪਰਾਲੇ ਜ਼ਿਲ੍ਹੇ 'ਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਬਣਾਉਣ 'ਚ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ ਸੋਨਾਲੀਕਾ ਗਰੁੱਪ ਵਲੋਂ ਰਜਨੀਸ਼ ਸੰਦਲ ਤੇ ਵਿਸ਼ਾਲ ਗੁਪਤਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ 'ਚ ਸਪੋਰਟਸ ਵੈੱਲਫੇਅਰ ਬੋਰਡ ਪੰਜਾਬ ਦੇ ਮੈਂਬਰ ਅਮਨਦੀਪ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੀਆਂ ਬੀ. ਐੱਸ. ਸੀ. ਬੀ. ਐੱਡ ਤੀਜੇ ਸਮੈਸਟਰ ਦੀਆਂ ਵਿਦਿਆਰਥਣਾਂ ਵਲੋਂ ਪੰਜਾਬ 'ਵਰਸਿਟੀ ਦੀ ਮੈਰਿਟ ਸੂਚੀ... ਅਗਲੀ ਖ਼ਬਰ ਖ਼ਾਲਸਾ ਕਾਲਜ 'ਚ ਕੁਕਿੰਗ ਕੈਂਪ ਦਾ ਰਸਮੀ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।