02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਖ਼ਾਲਸਾ ਕਾਲਜ ਦੀਆਂ ਬੀ. ਐੱਸ. ਸੀ. ਬੀ. ਐੱਡ ਤੀਜੇ ਸਮੈਸਟਰ ਦੀਆਂ ਵਿਦਿਆਰਥਣਾਂ ਵਲੋਂ ਪੰਜਾਬ 'ਵਰਸਿਟੀ ਦੀ ਮੈਰਿਟ ਸੂਚੀ 'ਚ ਤੀਜਾ ਤੇ ਚੌਥਾ ਸਥਾਨ ਹਾਸਿਲ

ਅਜੀਤ ਡੈਸਕ 05-06-2026
ਗੜ੍ਹਸ਼ੰਕਰ, 4 ਜੂਨ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ. ਐੱਸ. ਸੀ. ਬੀ. ਐੱਡ. ਦੇ ਤੀਜੇ ਸਮੈਸਟਰ ਦੇ ਨਤੀਜੇ 'ਚ 2 ਵਿਦਿਆਰਥਣਾਂ ਨੇ ਪੰਜਾਬ 'ਵਰਸਿਟੀ ਦੀ ਮੈਰਿਟ ਸੂਚੀ 'ਚ ਤੀਜਾ ਤੇ ਚੌਥਾ ਸਥਾਨ ਹਾਸਿਲ ਕੀਤਾ ਹੈ | ਪਿੰ੍ਰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਬੀ. ਐੱਸ. ਸੀ. ਬੀ. ਐੱਡ. ਤੀਜੇ ਸਮੈਸਟਰ ਦੇ ਨਤੀਜੇ 'ਚ ਵਿਦਿਆਰਥਣ ਪਾਇਲ ਨੇ 82.25 ਫ਼ੀਸਦੀ ਅੰਕ ਲੈ ਕੇ ਪੰਜਾਬ 'ਵਰਸਿਟੀ ਦੀ ਮੈਰਿਟ ਸੂਚੀ 'ਚ ਤੀਜਾ ਸਥਾਨ ਅਤੇ ਕਾਲਜ 'ਚੋਂ ਪਹਿਲਾ ਸਥਾਨ, ਵਿਦਿਆਰਥਣ ਅਨਮੋਲ ਕੌਸ਼ਲ ਨੇ 80.54 ਫ਼ੀਸਦੀ ਅੰਕ ਲੈ ਕੇ ਮੈਰਿਟ ਸੂਚੀ 'ਚ ਚੌਥਾ ਸਥਾਨ ਤੇ ਕਾਲਜ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ ਹੈ | ਵਿਦਿਆਰਥਣ ਸੀਆ ਨੇ 77.91 ਫ਼ੀਸਦੀ ਅੰਕ ਲੈ ਕੇ ਕਲਾਸ 'ਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਪਾਇਲ ਤੇ ਅਨਮੋਲ ਕੌਸ਼ਲ ਦੇ ਮੈਰਿਟ ਸੂਚੀ ਵਿਚ ਸਥਾਨ ਹਾਸਿਲ ਕਰਨ 'ਤੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਵਿਦਿਆਰਥਣਾਂ ਨੇ ਆਪਣੇ ਮਾਪਿਆਂ ਤੇ ਅਦਾਰੇ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ 'ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ 'ਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਏ. ਡੀ. ਸੀ. ਨਿਕਾਸ ਕੁਮਾਰ ਵਲੋਂ ਨਵੇਂ ਬੈਡਮਿੰਟਨ ਕੋਰਟਾਂ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।