ਭੰਗਾਲਾ, 4 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ 6 ਜੂਨ ਨੂੰ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਸਮੂਹ ਸ਼ਹੀਦਾਂ ਨੂੰ ਇਕਜੁੱਟ ਹੋ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ | ਇਹ ਜਾਣਕਾਰੀ ਪੈੱ੍ਰਸ ਸਕੱਤਰ ਜ਼ਿਲ੍ਹਾ ਹੁਸ਼ਿਆਰਪੁਰ ਲੱਡੀ ਨਿੱਝਰ ਨੇ ਭੰਗਾਲਾ ਵਿਖੇ ਗੱਲਬਾਤ ਕਰਦਿਆਂ ਦਿੱਤੀ | ਉਨ੍ਹਾਂ ਕਿਹਾ ਇਸ ਦੌਰਾਨ ਸਮੂਹ ਸੰਗਤਾਂ ਨੂੰ ਗੁਰਬਾਣੀ ਦਾ ਜਾਪ ਜਿਥੇ ਕੀਤਾ ਜਾਵੇਗਾ ਉਥੇ ਹੀ ਸ਼ਹੀਦਾਂ ਵੱਲੋਂ ਦਿੱਤੀਆਂ ਗਈਆਂ ਸ਼ਹੀਦੀਆਂ ਨੂੰ ਯਾਦ ਕੀਤਾ ਜਾਵੇਗਾ |