ਹੁਸ਼ਿਆਰਪੁਰ, 4 ਜੂਨ (ਨਰਿੰਦਰ ਸਿੰਘ ਬੱਡਲਾ)-ਬਿਜ਼ਨਸਮੈਨ ਤੇ ਸਮਾਜ ਸੇਵੀ ਹਰਮਿੰਦਰ ਸਿੰਘ ਲਾਲੀ ਹਾਰਟਾ ਦੇ ਪਿਤਾ ਟਕਸਾਲੀ ਅਕਾਲੀ ਆਗੂ ਤੇ ਸਮਾਜ ਸੇਵੀ ਮਾ. ਹਰਬੰਸ ਸਿੰਘ ਹਾਰਟਾ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ 7 ਜੂਨ ਨੂੰ ੰ ਦੁਪਹਿਰ 12 ਵਜੇ ਪਿੰਡ ਹਾਰਟਾ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਜਾਣਗੇ, ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਦੁਪਹਿਰ 1 ਵਜੇ ਤੱਕ ਹੋਵੇਗਾ | ਇਸ ਮੌਕੇ ਵੱਖ-ਵੱਖ ਰਾਜਸੀ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਮਾ: ਹਰਬੰਸ ਸਿੰਘ ਹਾਰਟਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ |