ਕੋਟਫ਼ਤੂਹੀ, 4 ਜੂਨ (ਅਟਵਾਲ)-ਪਿੰਡ ਅਟਾਰੀ ਰਾਮਪੁਰ-ਅਟਾਰੀ ਦੇ ਗੁਰਦੁਆਰਾ ਨਵੀ ਨਿਰਮਲ ਕੁਟੀਆ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਸਾਲਾਨਾ 57ਵੀਂ ਬਰਸੀ ਮÏਕੇ ਕੀਰਤਨ ਦਰਬਾਰ ਅਤੇ ਸੰਤ ਸਮਾਗਮ 8 ਜੂਨ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਜੋਗਿੰਦਰ ਸਿੰਘ ਅਟਾਰੀ ਵਾਲਿਆ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਹਨ¢ ਇਸ ਸੰਬੰਧੀ ਸੇਵਾਦਾਰ ਹਰਜਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਮÏਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਸਮਾਗਮ ਵਿਚ ਸੰਤ ਬਾਬਾ ਪ੍ਰੀਤਮ ਸਿੰਘ ਡੁੰਮੇਲੀ, ਬਾਬਾ ਰਵਿੰਦਰ ਸਿੰਘ ਜੋਨੀ, ਭਾਈ ਮਹਿਤਾਬ ਸਿੰਘ ਜਲੰਧਰ, ਬਾਬਾ ਲਾਲ ਸਿੰਘ ਜਲੰਧਰ, ਸੰਤ ਬਾਬਾ ਅਮਰਜੀਤ ਸਿੰਘ ਮਹਿਤਪੁਰ, ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀ ਸਰਕਲ ਪੰਜÏੜਾ, ਹਰੀ ਦਰਬਾਰ ਸੰਗੀਤ ਵਿਦਿਆਲਾ ਦੇ ਵਿਦਿਆਰਥੀ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ |