ਹੁਸ਼ਿਆਰਪੁਰ, 4 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 1 ਸਥਿਤ ਮੁਹੱਲਾ ਕੋਕਿਲਾ ਵਿਹਾਰ 'ਚ ਪੀਣ ਵਾਲੇ ਪਾਣੀ ਲਈ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਅਤੇ ਪੀਣ ਯੋਗ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਸਭ ਤੋਂ ਵੱਡੀਆਂ ਤਰਜੀਹਾਂ 'ਚ ਸ਼ਾਮਿਲ ਹੈ | ਵਿਧਾਇਕ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਲੋਕ ਭਲਾਈ ਸਕੀਮਾਂ ਰਾਹੀਂ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੀ ਹੈ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਰਜਨੀ ਠਾਕੁਰ, ਪ੍ਰਮੋਦ ਸ਼ਰਮਾ, ਸੁਦਰਸ਼ਨ ਧੀਰ, ਖ਼ੁਸ਼ੀ ਰਾਮ, ਬਿੰਦੀ ਠਾਕੁਰ, ਸੁਭਾਸ਼ ਸਮੇਤ ਵੱਡੀ ਗਿਣਤੀ 'ਚ ਮੁਹੱਲਾ ਨਿਵਾਸੀ ਹਾਜ਼ਰ ਸਨ | ਸਥਾਨਕ ਵਸਨੀਕਾਂ ਨੇ ਇਲਾਕੇ ਵਿਚ ਪੀਣ ਵਾਲੇ ਪਾਣੀ ਦੀ ਸਹੂਲਤ ਨੂੰ ਬਿਹਤਰ ਬਣਾਉਣ ਲਈ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ |